Supreme Court

ਬਿੱਲਾਂ ਸੰਬੰਧੀ ਮਾਮਲਾ ਪੰਜਾਬ ਰਾਜਪਾਲ ਤੇ ਸੂਬਾ ਸਰਕਾਰ ਆਪਸ ‘ਚ ਸੁਲਝਾਉਣ: ਸੁਪਰੀਮ ਕੋਰਟ

ਚੰਡੀਗੜ੍ਹ, 06 ਨਵੰਬਰ 2023: ਪੰਜਾਬ ਵਿਧਾਨ ਸਭਾ ‘ਚ ਪਾਸ ਕੀਤੇ ਬਿੱਲਾਂ ਨੂੰ ਮਨਜ਼ੂਰੀ ਦੇਣ ‘ਚ ਦੇਰੀ ਨੂੰ ਲੈ ਕੇ ਪੰਜਾਬ ਦੀ ‘ਆਪ’ ਸਰਕਾਰ ਦੀ ਪਟੀਸ਼ਨ ‘ਤੇ ਸੋਮਵਾਰ ਨੂੰ ਸੁਪਰੀਮ ਕੋਰਟ (Supreme Court) ਵਿੱਚ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਅਜਿਹੇ ਮਾਮਲੇ ਸੁਪਰੀਮ ਕੋਰਟ ਵਿੱਚ ਆਉਣ ਤੋਂ ਪਹਿਲਾਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਰਾਜਪਾਲ (Punjab governor) ਉਦੋਂ ਹੀ ਕਾਰਵਾਈ ਕਰਦੇ ਹਨ ਜਦੋਂ ਮਾਮਲਾ ਸੁਪਰੀਮ ਕੋਰਟ ਵਿੱਚ ਆਉਂਦਾ ਹੈ। ਇਸ ਨੂੰ ਰੋਕਿਆ ਜਾਣਾ ਚਾਹੀਦਾ ਹੈ।

ਪੰਜਾਬ ਸਰਕਾਰ ਦੀ ਪਟੀਸ਼ਨ ’ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ (Supreme Court) ਨੇ ਅੱਜ ਕਿਹਾ ਕਿ ਮਾਮਲਾ ਅਦਾਲਤ ਵਿੱਚ ਆਉਣ ਤੋਂ ਪਹਿਲਾਂ ਰਾਜਪਾਲਾਂ ਨੂੰ ਕਾਰਵਾਈ ਕਰਨੀ ਚਾਹੀਦੀ ਹੈ। ਰਾਜਪਾਲਾਂ ਨੂੰ ਆਤਮ ਪੜਚੋਲ ਕਰਨ ਦੀ ਲੋੜ ਹੈ ਤੇ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਉਹ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਨਹੀਂ ਹਨ। ਇਸ ’ਤੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਰਾਜ ਦੇ ਰਾਜਪਾਲ ਨੇ ਉਨ੍ਹਾਂ ਨੂੰ ਭੇਜੇ ਬਿੱਲਾਂ ‘ਤੇ ਕਾਰਵਾਈ ਕੀਤੀ ਹੈ। ਸੁਪਰੀਮ ਕੋਰਟ ਨੇ ਸਾਲਿਟਰ ਜਨਰਲ ਨੂੰ ਪ੍ਰਗਤੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੰਦਿਆਂ ਮਾਮਲੇ ਦੀ ਸੁਣਵਾਈ 10 ਨਵੰਬਰ ਤੱਕ ਮੁਲਤਵੀ ਕਰ ਦਿੱਤੀ ਹੈ |

Scroll to Top