odd-even vehicle system

ਵਧਦੇ ਪ੍ਰਦੂਸ਼ਣ ਨੂੰ ਲੈ ਕੇ ਦਿੱਲੀ ਸਰਕਾਰ ਦਾ ਫੈਸਲਾ, 13 ਤੋਂ 20 ਨਵੰਬਰ ਤੱਕ ਦਿੱਲੀ ‘ਚ ਓਡ-ਈਵਨ ਵਹੀਕਲ ਸਿਸਟਮ ਹੋਵੇਗਾ ਲਾਗੂ

ਚੰਡੀਗੜ੍ਹ, 06 ਨਵੰਬਰ 2023: ਦਿੱਲੀ ‘ਚ ਹਵਾ ਪ੍ਰਦੂਸ਼ਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ | । ਇਸ ਦੌਰਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੱਤਰੇਤ ‘ਚ ਉੱਚ ਪੱਧਰੀ ਬੈਠਕ ਕੀਤੀ ਹੈ। ਜਾਣਕਾਰੀ ਦਿੰਦੇ ਹੋਏ ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਦੱਸਿਆ ਕਿ ਦਿੱਲੀ ਓਡ ਈਵਨ ਵਹੀਕਲ ਸਿਸਟਮ (odd-even vehicle system) ਲਾਗੂ ਕੀਤਾ ਜਾਵੇਗਾ। ਇਸ ਨੂੰ 13 ਤੋਂ 20 ਨਵੰਬਰ ਦਰਮਿਆਨ ਲਾਗੂ ਕੀਤਾ ਜਾਵੇਗਾ। ਦਿੱਲੀ ਵਿੱਚ ਪਟਾਕਿਆਂ ‘ਤੇ ਪਾਬੰਦੀ ਹੈ | ਇਸਦੇ ਨਾਲ ਹੀ ਦਿੱਲੀ ਸਰਕਾਰ ਨੇ ਦਿੱਲੀ ਪੁਲਿਸ ਨੂੰ ਇਸ ਸੰਬੰਧੀ ਹੁਕਮ ਜਾਰੀ ਕੀਤੇ ਹਨ |

ਦਿੱਲੀ ਸਰਕਾਰ ਨੇ ਪ੍ਰਦੂਸ਼ਣ ਨੂੰ ਰੋਕਣ ਲਈ ਗਰੇਡਡ ਰਿਸਪਾਂਸ ਐਕਸ਼ਨ ਪਲਾਨ (GRAP) ਦੇ ਅਗਲੇ ਪੜਾਅ ਨੂੰ ਵੀ ਲਾਗੂ ਕੀਤਾ ਹੈ। ਪਰ ਫਿਰ ਵੀ ਦਿੱਲੀ ਵਿੱਚ ਪ੍ਰਦੂਸ਼ਣ ਤੋਂ ਰਾਹਤ ਨਹੀਂ ਮਿਲੀ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਦੇ ਅਨੁਸਾਰ, ਦਿੱਲੀ ਭਰ ਵਿੱਚ ਹਵਾ ਦੀ ਗੁਣਵੱਤਾ ਗੰਭੀਰ ਸ਼੍ਰੇਣੀ ਵਿੱਚ ਬਣੀ ਹੋਈ ਹੈ। ਦਿੱਲੀ ਵਿੱਚ ਸੋਮਵਾਰ ਦੇ ਹਵਾ ਪ੍ਰਦੂਸ਼ਣ ਦੇ ਪੱਧਰ ਦੀ ਗੱਲ ਕਰੀਏ ਤਾਂ ਆਰਕੇ ਪੁਰਮ ਵਿੱਚ AQI 466, ਆਈਟੀਓ ਵਿੱਚ 402, ਪਤਪੜਗੰਜ ਵਿੱਚ 471 ਅਤੇ ਨਿਊ ਮੋਤੀ ਬਾਗ ਵਿੱਚ 488 ਦਰਜ ਕੀਤਾ ਗਿਆ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਸਕੱਤਰੇਤ ਵਿੱਚ ਪ੍ਰਦੂਸ਼ਣ ਨੂੰ ਲੈ ਕੇ ਹੋਈ ਉੱਚ ਪੱਧਰੀ ਬੈਠਕ ਵਿੱਚ ਮੰਤਰੀ ਗੋਪਾਲ ਰਾਏ, ਆਤਿਸ਼ੀ, ਸੌ

Scroll to Top