Jal Diwali campaign

ਪੰਜਾਬ ਵਜ਼ਾਰਤ ਵੱਲੋਂ ਪਟਵਾਰੀਆਂ ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਬਣਾਉਣ ਦੀ ਪ੍ਰਵਾਨਗੀ

ਚੰਡੀਗੜ੍ਹ, 06 ਨਵੰਬਰ 2023: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਅੱਜ ਮਾਲ ਵਿਭਾਗ ਦੇ ਕੰਮਕਾਜ ਨੂੰ ਹੋਰ ਸੁਚਾਰੂ ਬਣਾਉਣ ਲਈ ਮੰਤਰੀ ਮੰਡਲ ਨੇ ਪਟਵਾਰੀਆਂ (Patwaris) ਅਤੇ ਕਾਨੂੰਨਗੋ ਦਾ ਸੂਬਾਈ ਕਾਡਰ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।

ਇਸ ਨਾਲ ਜ਼ਮੀਨ ਨਾਲ ਸਬੰਧਤ ਮਾਲ ਰਿਕਾਰਡ ਤਿਆਰ ਕਰਨ ਅਤੇ ਸਾਂਭ-ਸੰਭਾਲ ਕਰਨ ਤੋਂ ਇਲਾਵਾ ਪੁਰਾਣੇ ਮਾਲ ਰਿਕਾਰਡ ਦੀ ਸੰਭਾਲ ਕੀਤੀ ਜਾ ਸਕੇਗੀ ਜਿਸ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਇਸ ਕਦਮ ਨਾਲ ਜ਼ਮੀਨੀ ਰਿਕਾਰਡ ਵਿੱਚ ਤਰੁੱਟੀਆਂ ਹੋਣ ਕਰਕੇ ਹੁੰਦੀ ਮੁਕੱਦਮੇਬਾਜ਼ੀ ਨੂੰ ਘਟਾਉਣ ਵਿੱਚ ਮਦਦ ਮਿਲੇਗੀ।

Scroll to Top