Canada

ਰੋਜ਼ੀ-ਰੋਟੀ ਕਮਾਉਣ ਕੈਨੇਡਾ ਗਏ ਪਿੰਡ ਮੀਆਂਵਿੰਡ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਚੰਡੀਗੜ੍ਹ, 06 ਨਵੰਬਰ 2023: ਤਰਨ ਤਾਰਨ ਦੇ ਇੱਕ ਨੌਜਵਾਨ ਦੀ ਕੈਨੇਡਾ (Canada) ਵਿੱਚ ਮੌਤ ਹੋਣ ਦੀ ਦੁਖਦਾਈ ਖ਼ਬਰ ਆਈ ਹੈ । ਮ੍ਰਿਤਕ ਨੌਜਵਾਨ 7 ਮਹੀਨੇ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਹਰਬੇਜ ਸਿੰਘ ਵਜੋਂ ਹੋਈ ਹੈ। ਜੋ ਤਰਨਤਾਰਨ ਦੇ ਪਿੰਡ ਮੀਆਂਵਿੰਡ ਦਾ ਰਹਿਣ ਵਾਲਾ ਸੀ। ਮ੍ਰਿਤਕ ਨੌਜਵਾਨ ਅਜੇ ਅਣ-ਵਿਆਹਿਆ ਸੀ |

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਹਰਬੇਜ਼ ਸਿੰਘ ਪਹਿਲਾਂ ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਿਆ ਸੀ। ਹੁਣ ਉਹ ਰੋਜ਼ੀ-ਰੋਟੀ ਕਮਾਉਣ ਲਈ ਕੈਨੇਡਾ (Canada) ਦੇ ਸਰੀ ਚਲਾ ਗਿਆ ਸੀ। ਜਿੱਥੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਹਰਬੇਜ ਸਿੰਘ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮ੍ਰਿਤਕ ਦੇਹ ਨੂੰ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।

Scroll to Top