PRTC-Punbus

ਪੀਆਰਟੀਸੀ-ਪਨਬਸ ਕੰਟਰੈਕਟ ਯੂਨੀਅਨ ਨੇ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲਿਆ, ਆਮ ਵਾਂਗ ਚੱਲਣਗੀਆਂ ਬੱਸਾਂ

ਚੰਡੀਗੜ੍ਹ, 09 ਨਵੰਬਰ 2023: ਪੰਜਾਬ ਵਿੱਚ ਪੀਆਰਟੀਸੀ ਅਤੇ ਪਨਬਸ (PRTC-Punbus) ਕੰਟਰੈਕਟ ਵਰਕਰਜ਼ ਯੂਨੀਅਨ ਨੇ ਵੀਰਵਾਰ 9 ਨਵੰਬਰ ਨੂੰ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈ ਲਿਆ ਹੈ। ਇਸ ਨਾਲ ਬੱਸਾਂ ਵਿੱਚ ਸਫਰ ਕਰਨ ਵਾਲੇ ਲੱਖਾਂ ਲੋਕਾਂ ਨੂੰ ਰਾਹਤ ਮਿਲੀ ਹੈ।

ਯੂਨੀਅਨ ਦੇ ਇਸ ਫੈਸਲੇ ਤੋਂ ਬਾਅਦ ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ (PRTC-Punbus) ਆਮ ਵਾਂਗ ਚੱਲਣਗੀਆਂ। ਮਿਲੀ ਜਾਣਕਾਰੀ ਅਨੁਸਾਰ ਯੂਨੀਅਨ ਦੀ ਮੁੱਖ ਮੰਗ ਨੂੰ ਪੰਜਾਬ ਸਰਕਾਰ ਨੇ ਦੇਰ ਰਾਤ ਪ੍ਰਵਾਨ ਕਰ ਲਿਆ ਅਤੇ ਸਬੰਧਤ ਪੱਤਰ ਜਾਰੀ ਕਰ ਦਿੱਤਾ ਗਿਆ।

ਜਿਕਰਯੋਗ ਹੈ ਕਿ ਤਨਖਾਹਾਂ ਵਿੱਚ ਵਾਧੇ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਚੱਕਾ ਜਾਮ ਕਰਨ ਦੀਆਂ ਤਿਆਰੀਆਂ ਕੀਤੀਆਂ ਗਈਆਂ ਸਨ। ਅਜਿਹੇ ‘ਚ ਤਿਉਹਾਰਾਂ ਦੌਰਾਨ ਪਨ ਬੱਸਾਂ, ਰੋਡਵੇਜ਼ ਜਾਂ ਪੈਪਸੂ ਬੱਸਾਂ ‘ਚ ਸਫਰ ਕਰਨ ਵਾਲੇ ਯਾਤਰੀਆਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਸੀ।

ਅੰਮ੍ਰਿਤਸਰ ਕੰਟਰੈਕਟ ਯੂਨੀਅਨ ਦੇ ਪ੍ਰਧਾਨ ਜੋਧ ਸਿੰਘ ਦੇ ਮੁਤਾਬਕ ਦੇਰ ਰਾਤ ਯੂਨੀਅਨ ਦੀ ਮੁੱਖ ਮੰਗ, ਤਨਖ਼ਾਹ ‘ਚ 5 ਫ਼ੀਸਦੀ ਵਾਧਾ, ਪ੍ਰਵਾਨ ਕਰ ਲਿਆ ਗਿਆ ਅਤੇ ਮੰਗ ਪੱਤਰ ਵੀ ਦਿੱਤਾ ਗਿਆ | ਜਿਸ ਤੋਂ ਬਾਅਦ ਯੂਨੀਅਨ ਨੇ ਰੋਡ ਜਾਮ ਕਰਨ ਦਾ ਫੈਸਲਾ ਵਾਪਸ ਲੈ ਲਿਆ। ਇਸ ਤੋਂ ਪਹਿਲਾਂ ਰੋਡਵੇਜ਼ ਮੁਲਾਜ਼ਮਾਂ ਨੇ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨਾਂ ਹੜਤਾਲ ਦਾ ਐਲਾਨ ਕੀਤਾ ਸੀ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੈਨਲ ਮੀਟਿੰਗ ਦਾ ਭਰੋਸਾ ਮਿਲਣ ਮਗਰੋਂ ਹੜਤਾਲ ਖ਼ਤਮ ਕਰ ਦਿੱਤੀ ਗਈ।

ਇਨ੍ਹਾਂ ਮੁਲਾਜ਼ਮਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਸਿਸਟਮ ਖ਼ਤਮ ਕੀਤਾ ਜਾਵੇ। ਪੰਜਾਬ ਸਰਕਾਰ ਨੂੰ ਚਾਹੀਦਾ ਹੈ ਕਿ ਉਹ 20 ਤੋਂ 25 ਕਰੋੜ ਰੁਪਏ ਜੀਐਸਟੀ ਤੋਂ ਬਚਣ ਵਾਲੇ ਮੁਲਾਜ਼ਮਾਂ ਦੀ ਭਲਾਈ ’ਤੇ ਖਰਚ ਕਰੇ। ਕਿਲੋਮੀਟਰ ਸਕੀਮ ਖਤਮ ਕਰਕੇ ਬੱਸਾਂ ਨੂੰ ਰੋਡਵੇਜ਼ ਦੇ ਬੇੜੇ ਵਿੱਚ ਸ਼ਾਮਲ ਕੀਤਾ ਜਾਵੇ। ਇਸ ਦੇ ਨਾਲ ਹੀ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਕੇ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਪੰਜ ਫੀਸਦੀ ਵਾਧਾ ਕਰਨ ਦੀ ਵੀ ਮੰਗ ਕੀਤੀ ਗਈ।

Scroll to Top