ਚੰਡੀਗੜ੍ਹ, 11 ਨਵੰਬਰ 2023: ਸੁਪਰੀਮ ਕੋਰਟ ਵੱਲੋਂ ਵਿਧਾਨ ਸਭਾ ਇਜਲਾਸ ਨੂੰ ਜਾਇਜ਼ ਕਰਾਰ ਦਿੱਤੇ ਜਾਣ ਦੇ ਫੈਸਲੇ ਦਾ ਕਾਂਗਰਸੀ ਵਿਧਾਇਕ ਪ੍ਰਗਟ ਸਿੰਘ (MLA Pargat Singh) ਨੇ ਸਵਾਗਤ ਕੀਤਾ ਹੈ | ਇਸਦੇ ਨਾਲ ਭਾਜਪਾ ‘ਤੇ ਸ਼ਬਦੀ ਹਮਲਾ ਬੋਲਦੇ ਹੋਏ ਕਿਹਾ ਕਿਹਾ ਕਿ ਲੋਕਾਂ ਦੁਆਰਾ ਚੁਣੀਆਂ ਹੋਈਆਂ ਵਿਧਾਨ ਸਭਾਵਾਂ ਨੂੰ ਗਵਰਨਰਾਂ ਰਾਹੀਂ ਕਮਜ਼ੋਰ ਕਰਨ ਦੀ ਭਾਜਪਾ ਦੀ ਕੋਸ਼ਿਸ਼ ਦਾ ਚਿਹਰਾ ਨੰਗਾ ਹੋਇਆ ਹੈ, ਜਿਸ ਤੇ ਸੁਪਰੀਮ ਕੋਰਟ ਨੇ ਸਖ਼ਤ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਕਿਹਾ ਮਾਣਯੋਗ ਸੁਪਰੀਮ ਕੋਰਟ ਦੀ ਟਿੱਪਣੀ ਵਿਧਾਨ ਸਭਾ ਅਤੇ ਸੰਘੀ ਢਾਂਚੇ ਨੂੰ ਮਜ਼ਬੂਤ ਕਰਨ ਵੱਲ ਕਦਮ ਹੈ। ਪੰਜਾਬ ਵਿਧਾਨ ਸਭਾ ਦਾ ਮੈਂਬਰ ਹੋਣ ਨਾਤੇ ਮੈਂ ਇਸ ਦਾ ਸਵਾਗਤ ਕਰਦਾ ਹਾਂ।
ਅਕਤੂਬਰ 14, 2025 10:31 ਬਾਃ ਦੁਃ