Dog Bites

ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ‘ਚ ਕੁੱਤੇ ਦੇ ਵੱਢਣ ‘ਤੇ ਮਿਲੇਗਾ ਮੁਆਵਜ਼ਾ, ਹਾਈਕੋਰਟ ਵੱਲੋਂ ਹੁਕਮ ਜਾਰੀ

ਚੰਡੀਗੜ੍ਹ, 14 ਨਵੰਬਰ 2023:ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੁੱਤਿਆਂ ਅਤੇ ਅਵਾਰਾ ਪਸ਼ੂਆਂ ਦੇ ਵੱਢਣ ਦੀਆਂ ਘਟਨਾਵਾਂ ਨੂੰ ਲੈ ਕੇ ਵੱਡਾ ਹੁਕਮ ਦਿੱਤਾ ਹੈ। ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਨੂੰ ਹੁਣ ਕੁੱਤੇ ਦੇ ਵੱਢਣ (Dog Bites) ‘ਤੇ ਮੁਆਵਜ਼ਾ ਦੇਣਾ ਪਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਜੱਜ ਵਿਨੋਦ ਐਸ. ਭਾਰਦਵਾਜ ਦੀ ਬੈਂਚ ਨੇ ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਇਹ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਨੇ ਸੜਕ ਹਾਦਸਿਆਂ ਅਤੇ ਪਸ਼ੂਆਂ ਵੱਲੋਂ ਕੁੱਤਿਆਂ ਦੇ ਵੱਢਣ ਦੇ ਵਧਦੇ ਮਾਮਲਿਆਂ ‘ਤੇ ਵੀ ਚਿੰਤਾ ਪ੍ਰਗਟਾਈ ਹੈ।

ਹਾਈਕੋਰਟ ਨੇ 193 ਪਟੀਸ਼ਨਾਂ ਦਾ ਨਿਪਟਾਰਾ ਕਰਦਿਆਂ ਪੰਜਾਬ ਅਤੇ ਹਰਿਆਣਾ ਸੂਬਿਆਂ ਦੇ ਨਾਲ-ਨਾਲ ਚੰਡੀਗੜ੍ਹ ਨੂੰ ਅਜਿਹੇ ਮੁਆਵਜ਼ੇ ਨੂੰ ਨਿਰਧਾਰਤ ਕਰਨ ਲਈ ਕਮੇਟੀਆਂ ਬਣਾਉਣ ਲਈ ਕਿਹਾ ਹੈ। ਇਹ ਕਮੇਟੀਆਂ ਸਬੰਧਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਪ੍ਰਧਾਨਗੀ ਹੇਠ ਬਣਾਈਆਂ ਜਾਣਗੀਆਂ। ਇਨ੍ਹਾਂ ਕਮੇਟੀਆਂ ਨੂੰ ਬਿਨੈ ਪੱਤਰ ਪ੍ਰਾਪਤ ਕਰਨ ਅਤੇ ਜਾਂਚ ਕਰਨ ਤੋਂ ਬਾਅਦ 4 ਮਹੀਨਿਆਂ ਦੇ ਅੰਦਰ ਮੁਆਵਜ਼ਾ ਰਾਸ਼ੀ ਜਾਰੀ ਕਰਨੀ ਹੋਵੇਗੀ।

ਹਾਈਕੋਰਟ ਦੇ ਹੁਕਮਾਂ ਵਿੱਚ ਇਸ ਬਾਰੇ ਵੀ ਵਿਸਤ੍ਰਿਤ ਜਾਣਕਾਰੀ ਦਿੱਤੀ ਗਈ ਹੈ ਕਿ ਕਮੇਟੀਆਂ ਨੂੰ ਆਈਆਂ ਅਰਜ਼ੀਆਂ ‘ਤੇ ਕਿੰਨਾ ਮੁਆਵਜ਼ਾ ਦੇਣਾ ਪਵੇਗਾ। ਇਸ ਅਨੁਸਾਰ ਕੁੱਤੇ ਦੇ ਵੱਢਣ (Dog Bites) ਨਾਲ ਸਬੰਧਤ ਮਾਮਲਿਆਂ ਵਿੱਚ ਘੱਟੋ-ਘੱਟ 10,000 ਰੁਪਏ ਪ੍ਰਤੀ ਦੰਦ ਦੇ ਨਿਸ਼ਾਨ ਦੇ ਹਿਸਾਬ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਜੇਕਰ ਕੋਈ ਕੁੱਤਾ ਸ਼ਿਕਾਇਤਕਰਤਾ ਦਾ ਮਾਸ ਖੁਰਚਦਾ ਹੈ ਤਾਂ ਹਰ 0.2 ਸੈਂਟੀਮੀਟਰ ਜ਼ਖ਼ਮ ਲਈ ਘੱਟੋ-ਘੱਟ 20,000 ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇਗਾ।

ਹਾਈਕੋਰਟ ਨੇ ਸ਼ਿਕਾਇਤ ਮਿਲਣ ‘ਤੇ ਪੁਲਿਸ ਨੂੰ ਡੀਡੀਆਰ ਦਰਜ ਕਰਨ ਦੇ ਵੀ ਨਿਰਦੇਸ਼ ਦਿੱਤੇ ਹਨ। ਹਾਈਕੋਰਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਪਸ਼ੂਆਂ (ਆਵਾਰਾ/ਜੰਗਲੀ/ਪਾਲਤੂ ਜਾਨਵਰਾਂ) ਕਾਰਨ ਵਾਪਰਨ ਵਾਲੀ ਕਿਸੇ ਵੀ ਘਟਨਾ ਜਾਂ ਦੁਰਘਟਨਾ ਸਬੰਧੀ ਸ਼ਿਕਾਇਤ ਮਿਲਣ ‘ਤੇ ਸਬੰਧਤ ਥਾਣੇ ਦੇ ਐਸ.ਐਚ.ਓ ਨੂੰ ਰੋਜ਼ਾਨਾ ਡਾਇਰੀ ਰਿਪੋਰਟ (ਡੀ.ਡੀ.ਆਰ.) ਦਾਇਰ ਕਰਨੀ ਹੋਵੇਗੀ। ਦੇਰੀ ਹੋ ਜਾਵੇਗੀ।

ਪੰਜਾਬ ਦੇ ਸਿਹਤ ਵਿਭਾਗ ਅਨੁਸਾਰ ਪਿਛਲੇ 5 ਸਾਲਾਂ ਵਿੱਚ ਸੂਬੇ ਵਿੱਚ ਕੁੱਤਿਆਂ ਦੇ ਵੱਢਣ ਕਾਰਨ 6,50,904 ਜਣੇ ਜ਼ਖ਼ਮੀ ਹੋਏ ਹਨ। ਜਦੋਂ ਕਿ ਪਿਛਲੇ ਸਾਲ ਯਾਨੀ ਸਾਲ 2022 ਵਿੱਚ ਹੀ 1,65,119 ਜਣਿਆਂ ਨੂੰ ਕੁੱਤਿਆਂ ਨੇ ਵੱਢਿਆ ਸੀ।

Scroll to Top