ਚੰਡੀਗੜ੍ਹ, 18 ਨਵੰਬਰ 2023: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਦਾ ਮਾਸਟਰ ਮਾਈਂਡ ਅਤੇ ਬਦਮਾਸ਼ ਲਾਰੈਂਸ ਬਿਸ਼ਨੋਈ (Lawrence Bishnoi) ਹੁਣ ਪੰਜਾਬ ਸਣੇ ਵੱਖ-ਵੱਖ ਸੂਬਿਆਂ ਵਿੱਚ ਦਰਜ ਮਾਮਲਿਆਂ ਵਿੱਚ ਪੇਸ਼ ਨਹੀਂ ਹੋਵੇਗਾ। ਲਾਰੈਂਸ ਗੁਜਰਾਤ ਦੇ ਅਹਿਮਦਾਬਾਦ ਸਥਿਤ ਕੇਂਦਰੀ ਜੇਲ੍ਹ ਤੋਂ ਆਨਲਾਈਨ ਜਾਂ ਵੀਡੀਓ ਕਾਨਫਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੋਵੇਗੀ। ਲਾਰੈਂਸ ਬਿਸ਼ਨੋਈ ਦੀ ਸੁਰੱਖਿਆ ਨੂੰ ਵੇਖਦੇ ਹੋਏ ਕੇਂਦਰ ਸਰਕਾਰ ਨੇ ਲਾਰੈਂਸ ਬਿਸ਼ਨੋਈ ‘ਤੇ ਸੀਆਰਪੀਸੀ ਦੀ ਧਾਰਾ 268 ਲਾ ਦਿੱਤੀ ਹੈ। ਅਜਿਹੇ ‘ਚ ਲਾਰੈਂਸ ਬਿਸ਼ਨੋਈ ਅਗਲੇ ਇਕ ਸਾਲ ਤੱਕ ਆਨਲਾਈਨ ਆਪਣੀ ਪੇਸ਼ੀ ਭੁਗਤੇਗਾ । ਉਹ ਨਿੱਜੀ ਤੌਰ ‘ਤੇ ਅਦਾਲਤ ਵਿੱਚ ਪੇਸ਼ ਹੋਣ ਨਹੀਂ ਜਾ ਸਕੇਗਾ |
ਅਗਸਤ 18, 2025 12:49 ਬਾਃ ਦੁਃ