Punjab Cabinet

ਪੰਜਾਬ ਮੰਤਰੀ ਮੰਡਲ ਦੀ ਅੱਜ ਅਹਿਮ ਬੈਠਕ, ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ

ਚੰਡੀਗੜ੍ਹ, 20 ਨਵੰਬਰ 2023: ਪੰਜਾਬ ਮੰਤਰੀ ਮੰਡਲ (Punjab Cabinet) ਦੀ ਅੱਜ ਅਹਿਮ ਬੈਠਕ ਹੋਣ ਜਾ ਰਹੀ ਹੈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ । ਅੱਜ ਸਰਦ ਰੁੱਤ ਇਜਲਾਸ ਨੂੰ ਲੈ ਕੇ ਸਸਪੈਂਸ ਖ਼ਤਮ ਹੋ ਸਕਦਾ ਹੈ । ਸੂਤਰਾਂ ਦਾ ਕਹਿਣਾ ਹੈ ਕਿ ਸਰਦ ਰੁੱਤ ਇਜਲਾਸ ਨਵੰਬਰ ਦੇ ਆਖਰੀ ਹਫਤੇ ਹੋਣ ਦੀ ਸੰਭਾਵਨਾ ਹੈ | ਯਾਨੀ ਕਿ ਪੰਜਾਬ ਸਰਕਾਰ ਵੱਲੋਂ 16ਵੀਂ ਵਿਧਾਨ ਸਭਾ ਦੇ ਆਗਾਮੀ ਇਜਲਾਸ ਦੀਆਂ ਤਾਰੀਖਾਂ ਦਾ ਐਲਾਨ ਕੀਤਾ ਜਾ ਸਕਦਾ ਹੈ।

ਇਹ ਬੈਠਕ (Punjab Cabinet) ਪੰਜਾਬ ਸਿਵਲ ਸਕੱਤਰੇਤ ਵਿੱਚ ਹੋਣ ਵਾਲੀ ਹੈ। ਇਸ ਬੈਠਕ ਵਿੱਚ ਸੂਬਾ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਬਕਾਇਆ ਡੀਏ ਦੀ ਰਾਸ਼ੀ ਵਿੱਚੋਂ ਕੁਝ ਮਿਲ ਸਕਦਾ ਹੈ। ਸਰਕਾਰੀ ਮੁਲਾਜ਼ਮ ਲੰਬੇ ਸਮੇਂ ਤੋਂ ਬਕਾਇਆ ਡੀਏ ਦੀ ਮੰਗ ਕਰ ਰਹੇ ਹਨ ਅਤੇ ਸੋਮਵਾਰ ਦੁਪਹਿਰ ਨੂੰ ਹੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਕੈਬਨਿਟ ਸਬ ਕਮੇਟੀ ਨੇ ਚਾਰ ਮੁਲਾਜ਼ਮ ਜਥੇਬੰਦੀਆਂ ਨੂੰ ਗੱਲਬਾਤ ਲਈ ਚੰਡੀਗੜ੍ਹ ਸੱਦਿਆ ਹੈ।

 

Scroll to Top