SGPC

SGPC ਨੇ ਬੰਦੀ ਸਿੰਘਾਂ ਦੀ ਰਿਹਾਈ ਸੰਬੰਧੀ ਸਿੱਖ ਵਿਦਵਾਨਾਂ ਤੇ ਵਕੀਲਾਂ ਦੀ 25 ਨਵੰਬਰ ਨੂੰ ਸੱਦੀ ਬੈਠਕ

ਚੰਡੀਗੜ੍ਹ 20 ਨਵੰਬਰ 2023: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਅੱਜ ਦੀ ਕਾਰਜਕਾਰਨੀ ਦੀ ਪਲੇਠੀ ਇਕੱਤਰਤਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਵਚਨਬੱਧਤਾ ਦੁਹਰਾਉਂਦਿਆਂ ਇਸ ਸੰਬੰਧੀ ਯਤਨ ਜਾਰੀ ਰੱਖਣ ਦਾ ਫੈਸਲਾ ਲਿਆ ਗਿਆ ਹੈ। ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸ ਸੰਬੰਧੀ ਸਿੱਖ ਵਿਦਵਾਨਾਂ ਅਤੇ ਵਕੀਲਾਂ ਦੀ ਇੱਕ ਬੈਠਕ 25 ਨਵੰਬਰ ਨੂੰ ਕਲਗੀਧਰ ਨਿਵਾਸ ਚੰਡੀਗੜ੍ਹ ਵਿਖੇ ਸੱਦੀ ਗਈ ਹੈ।

ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਇਸੇ ਤਰ੍ਹਾਂ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ਸੰਬੰਧੀ ਵੀ ਇਕ ਪੈਨਲ ਦਾ ਗਠਨ ਕੀਤਾ ਜਾ ਰਿਹਾ ਹੈ, ਜੋ ਛੇਤੀ ਹੀ ਉਨ੍ਹਾਂ ਨਾਲ ਬੈਠਕ ਕਰਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ। ਉਨ੍ਹਾਂ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ (SGPC) ਅਤੇ ਸਿੱਖਾਂ ਖ਼ਿਲਾਫ਼ ਸੋਸ਼ਲ ਮੀਡੀਆ ’ਤੇ ਹੋ ਰਹੇ ਪ੍ਰਚਾਰ ਦੇ ਵਿਰੁੱਧ ਟਵਿੱਟਰ ਵਿਰੁੱਧ ਵੀ ਕਾਨੂੰਨੀ ਪ੍ਰਕਿਰਿਆ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਗੁਰਦੁਆਰਾ ਚੋਣਾਂ ਲਈ ਵੋਟਰ ਬਣਨ ਦੀ ਪ੍ਰਕਿਰਿਆ ਵਿਚ ਦਖ਼ਲ ਅੰਦਾਜ਼ੀ ਕੀਤੀ ਜਾ ਰਹੀ ਹੈ ਤਾਂ ਕਿ ਸਿੱਖਾਂ ਦੀਆਂ ਘੱਟ ਵੋਟਾਂ ਬਣ ਸਕਣ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਰਿਆਦਾ ਦੇ ਹੋਏ ਉਲੰਘਣ ਸੰਬੰਧੀ ਰਿਪੋਰਟ ਮੰਗਵਾ ਰਹੇ ਹਾਂ ਤੇ ਪਾਕਿਸਤਾਨ ਸਰਕਾਰ ਤੇ ਔਕਾਫ਼ ਬੋਰਡ ਨੂੰ ਪਾਕਿਸਤਾਨ ਸਥਿਤ ਗੁਰੂਘਰਾਂ ਦੀ ਮਰਿਆਦਾ ਕਾਇਮ ਰੱਖਣ ਸੰਬੰਧੀ ਪੱਤਰ ਵੀ ਲਿਖਿਆ ਜਾਵੇਗਾ।

Scroll to Top