moga

ਮੋਗਾ ‘ਚ ਕਿਸਾਨ ਅਤੇ ਪੁਲਿਸ ਆਹਮੋ-ਸਾਹਮਣੇ, ਕਿਸਾਨਾਂ ਵਿਰੁੱਧ ਦਰਜ ਕੇਸਾਂ ਨੂੰ ਵਾਪਸ ਲੈਣ ਦੀ ਕੀਤੀ ਮੰਗ

ਚੰਡੀਗੜ੍ਹ, 20 ਨਵੰਬਰ 2023: ਮੋਗਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ 18 ਕਿਸਾਨ (farmers) ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ ਗਿਆ । ਕਿਸਾਨ ਜਥੇਬੰਦੀਆਂ ਨੇ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕਰਵਾਉਣ ਅਤੇ ਆਪਣੀਆਂ ਪੁਰਾਣੀਆਂ ਮੰਗਾਂ ਦੀ ਪੂਰਤੀ ਲਈ ਧਰਨਾ ਦਿੱਤਾ ਗਿਆ। ਇਸ ਦੌਰਾਨ ਕਿਸਾਨਾਂ ਅਤੇ ਪੁਲਿਸ ਆਹਮੋ ਸਾਹਮਣੇ ਹੋ ਗਏ । ਇਸ ਦੌਰਾਨ ਕਿਸਾਨਾਂ ਨੇ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ । ਕਿਸਾਨਾਂ ਵੱਲੋਂ ਟਰਾਲੀਆਂ ਵਿੱਚ ਪਰਾਲੀ ਭਰ ਕੇ ਵੀ ਲਿਆਂਦੀ ਗਈ।

ਇਸ ਮੌਕੇ ਕਿਸਾਨ (farmers) ਆਗੂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਵਰਜਿਆ ਹੋਇਆ ਹੈ ਅਤੇ ਕਿਸਾਨਾਂ ਵਿਰੁੱਧ ਕੇਸ ਦਰਜ ਕਰ ਰਹੀ ਹੈ। ਇਸ ਸਬੰਧੀ ਅੱਜ ਪੰਜਾਬ ਦੀਆਂ 18 ਜਥੇਬੰਦੀਆਂ ਨੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਪੰਜਾਬ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ।

ਸਰਕਾਰ ਪਰਾਲੀ ਸਾੜਨ ਅਤੇ ਪਾਸਪੋਰਟਾਂ ‘ਤੇ ਰੈੱਡ ਐਂਟਰੀ ਦੇ ਮਾਮਲੇ, ਕਿਸਾਨਾਂ ‘ਤੇ ਦਰਜ ਕੇਸ ਵਾਪਸ ਲਵੇ ਅਤੇ ਸਾਨੂੰ ਮੁਆਵਜ਼ਾ ਦਿੱਤਾ ਜਾਵੇ। ਪਰਾਲੀ ਨੂੰ ਸੰਭਾਲਣ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਜੇਕਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

Scroll to Top