ਚੰਡੀਗੜ੍ਹ 2 ਦਸੰਬਰ 2021 : ਜ਼ਿਲ੍ਹੇ ‘ਚ ਦਿਨੋਂ ਦਿਨ ਕਰੋਨਾ ਦੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਓਮੀਕਰੋਨ (Omicron )ਦਾ ਖ਼ਤਰਾ ਜਿੱਥੇ ਵੱਧ ਰਿਹਾ ਹੈ, ਉੱਥੇ ਹੀ ਕੋਰੋਨਾ ਪਾਜ਼ੀਟਿਵ (Corona Postive)ਲੋਕਾਂ ਦੀ ਗਿਣਤੀ ਵੀ ਵੱਧ ਰਹੀ ਹੈ। ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਜ਼ਿਲ੍ਹੇ ਵਿੱਚ 7 ਵਿਅਕਤੀਆਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ (Corona Postive)ਆਈ ਹੈ। ਪਾਜ਼ੀਟਿਵ ਆਉਣ ਵਾਲੇ ਮਰੀਜ਼ਾਂ ਵਿੱਚੋਂ 5 ਜ਼ਿਲ੍ਹੇ ਦੇ ਹੀ ਹਨ। ਦੱਸ ਦਈਏ ਕਿ ਬੁੱਧਵਾਰ ਨੂੰ ਵੀ ਇੱਕ ਵਿਅਕਤੀ ਦੀ ਮੌਤ ਹੋ ਗਈ ਸੀ, ਜਦੋਂ ਕਿ 7 ਲੋਕਾਂ ਦੀ ਰਿਪੋਰਟ ਕਰੋਨਾ ਪਾਜ਼ੀਟਿਵ ਆਈ ਸੀ।
ਦੱਸ ਦਈਏ ਕਿ ਅੱਜ ਭਾਰਤ ਵਿੱਚ ਵੀ ਓਮੀਕਰੋਨ ਦੇ 2 ਨਵੇਂ ਮਾਮਲੇ ਸਾਹਮਣੇ ਆਏ ਹਨ। ਕਰਨਾਟਕ ਰਾਜ ਵਿੱਚ 2 ਵਿਅਕਤੀਆਂ ਵਿੱਚ ਓਮਿਕਰੋਨ ਪਾਇਆ ਗਿਆ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਕਰੋਨਾ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।
ਨਵੰਬਰ 23, 2024 7:17 ਪੂਃ ਦੁਃ