Air India

DGCA ਨੇ ਏਅਰ ਇੰਡੀਆ ‘ਤੇ ਲਗਾਇਆ 10 ਲੱਖ ਰੁਪਏ ਦਾ ਜ਼ੁਰਮਾਨਾ

ਚੰਡੀਗੜ੍ਹ, 22 ਨਵੰਬਰ 2023: ਸਿਵਲ ਹਵਾਬਾਜ਼ੀ ਦੇ ਡਾਇਰੈਕਟੋਰੇਟ ਜਨਰਲ (DGCA) ਨੇ ਨਿਯਮਾਂ ਦੀ ਪਾਲਣਾ ਨਾ ਕਰਨ ‘ਤੇ ਏਅਰ ਇੰਡੀਆ (Air India) ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਜਾਣਕਾਰੀ ਦਿੱਤੀ ਹੈ ਕਿ ਏਅਰ ਇੰਡੀਆ ਨੂੰ 3 ਨਵੰਬਰ, 2023 ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਜਿਸ ਵਿੱਚ ਸਬੰਧਤ ਨਿਯਮਾਂ ਦੇ ਉਪਬੰਧਾਂ ਦੀ ਪਾਲਣਾ ਨਾ ਕਰਨ ਲਈ ਉਸ ਦਾ ਜਵਾਬ ਮੰਗਿਆ ਗਿਆ ਸੀ।

ਡੀਜੀਸੀਏ ਨੇ ਕਿਹਾ ਕਿ ਨੋਟਿਸ ‘ਤੇ ਏਅਰ ਇੰਡੀਆ (Air India) ਤੋਂ ਮਿਲੇ ਜਵਾਬ ਦੇ ਆਧਾਰ ‘ਤੇ ਪਾਇਆ ਗਿਆ ਕਿ ਉਹ ਯਾਤਰੀਆਂ ਨੂੰ ਸਹੂਲਤਾਂ ਪ੍ਰਦਾਨ ਕਰਨ ਦੇ ਮਾਪਦੰਡਾਂ ਨਾਲ ਸਬੰਧਤ ਸੀਏਆਰ ਦੀ ਪਾਲਣਾ ਨਹੀਂ ਕਰ ਰਹੀ ਹੈ। ਇਸ ਤੋਂ ਬਾਅਦ ਏਅਰਲਾਈਨ ‘ਤੇ 10 ਲੱਖ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ।

Scroll to Top