ਚੰਡੀਗੜ੍ਹ, 22 ਨਵੰਬਰ 2023: ਚੰਡੀਗੜ੍ਹ ਅਦਾਲਤ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤੇ ਬੀਕੇਆਈ ਦੇ ਕਾਰਕੁਨ ਜਗਤਾਰ ਸਿੰਘ ਹਵਾਰਾ (Jagtar Singh Hawara) ਨੂੰ ਬਰੀ ਕਰ ਦਿੱਤਾ ਹੈ। ਉਨ੍ਹਾਂ ਨੂੰ ਇਹ ਰਾਹਤ ਆਰਡੀਐਕਸ ਨਾਲ ਸਬੰਧਤ ਮਾਮਲੇ ਵਿੱਚ ਮਿਲੀ ਹੈ। ਚੰਡੀਗੜ੍ਹ ਪੁਲਿਸ ਜਗਤਾਰ ਸਿੰਘ ਹਮਾਰਾ ਖ਼ਿਲਾਫ਼ ਆਰਡੀਐਕਸ ਦਾ ਕੇਸ ਅਦਾਲਤ ਵਿੱਚ ਸਾਬਤ ਨਹੀਂ ਕਰ ਸਕੀ।
ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਪੁਲਿਸ ਗਵਾਹ ਕਾਫੀ ਸਮੇਂ ਤੋਂ ਆਪਣੀ ਗਵਾਹੀ ਲਈ ਨਹੀਂ ਆ ਰਿਹਾ ਸੀ। ਹੁਣ ਪੁਲਿਸ ਨੇ ਅਦਾਲਤ ਨੂੰ ਉਸਦੀ ਮੌਤ ਦੀ ਸੂਚਨਾ ਦਿੱਤੀ ਹੈ। ਇਸ ਕਾਰਨ ਅਦਾਲਤ ਵਿੱਚ ਸਬੂਤਾਂ ਦੀ ਘਾਟ ਕਾਰਨ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਗਿਆ। ਹਵਾਰਾ ਇਸ ਸਮੇਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।