ਚੰਡੀਗੜ੍ਹ, 23 ਨਵੰਬਰ 2023: ਪੰਜਾਬ ਦੇ ਜਲੰਧਰ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ (NH-44) ਤੋਂ ਬਾਅਦ ਕਿਸਾਨਾਂ (farmers) ਨੇ ਵੀ ਅਣਮਿੱਥੇ ਸਮੇਂ ਲਈ ਰੇਲ ਮਾਰਗ ਜਾਮ ਕਰ ਦਿੱਤਾ ਹੈ। ਇਸ ਦੌਰਾਨ ਡੀਸੀਪੀ ਹਰਵਿੰਦਰ ਸਿੰਘ ਵਿਰਕ ਪੁਲਿਸ ਪਾਰਟੀ ਨਾਲ ਮੌਕੇ ’ਤੇ ਪੁੱਜੇ। ਜਿੱਥੇ ਕਿਸਾਨਾਂ ਨੇ ਕੁਝ ਸਮੇਂ ਲਈ ਰੇਲਵੇ ਟਰੈਕ ਜਾਮ ਕਰ ਦਿੱਤਾ ਸੀ। ਜਿਸ ਤੋਂ ਬਾਅਦ ਉਨ੍ਹਾਂ ਪ੍ਰਸ਼ਾਸਨ ਨੂੰ 12 ਵਜੇ ਤੱਕ ਦਾ ਸਮਾਂ ਦਿੱਤਾ ਅਤੇ ਕਿਸਾਨਾਂ ਨੇ 12 ਵਜੇ ਤੋਂ ਬਾਅਦ ਅਣਮਿੱਥੇ ਸਮੇਂ ਲਈ ਹਾਈਵੇਅ ਤੋਂ ਬਾਅਦ ਰੇਲਵੇ ਟਰੈਕ ਜਾਮ ਕਰ ਦਿੱਤਾ ਹੈ।
ਕਿਸਾਨ (farmers) ਗੰਨੇ ਦੇ ਰੇਟ ਵਧਾਉਣ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਲੁਧਿਆਣਾ ਵੱਲ ਜਾਂਦੇ ਸਮੇਂ ਪੀਏਪੀ ਚੌਕ ਤੋਂ ਕੁਝ ਦੂਰੀ ’ਤੇ ਧਨੋਵਾਲੀ ਫਾਟਕ ਨੇੜੇ ਰੇਲਵੇ ਟਰੈਕ ਅਤੇ ਨੈਸ਼ਨਲ ਹਾਈਵੇ ਨੂੰ ਬੰਦ ਕਰ ਦਿੱਤਾ ਹੈ। ਰੇਲਵੇ ਟ੍ਰੈਕ ਬੰਦ ਹੁੰਦੇ ਹੀ ਸ਼ਤਾਬਦੀ ਐਕਸਪ੍ਰੈਸ ਨੂੰ ਕਪੂਰਥਲਾ ਦੇ ਫਗਵਾੜਾ ਵਿਖੇ ਰੋਕ ਦਿੱਤਾ ਗਿਆ। ਆਮਰਪਾਲੀ ਐਕਸਪ੍ਰੈਸ ਨੂੰ ਜਲੰਧਰ ਸਿਟੀ ਸਟੇਸ਼ਨ ‘ਤੇ ਰੋਕਿਆ ਜਾਵੇਗਾ। ਰੇਲਵੇ ਮੁਤਾਬਕ ਇਸ ਟ੍ਰੈਕ ‘ਤੇ ਹਰ 24 ਘੰਟਿਆਂ ‘ਚ 120 ਟਰੇਨਾਂ ਦੀ ਆਵਾਜਾਈ ਪ੍ਰਭਾਵਿਤ ਹੋ ਸਕਦੀਆਂ ਹਨ।
ਵੀਰਵਾਰ ਨੂੰ 40 ਟਰੇਨਾਂ ਰਵਾਨਾ ਹੋਈਆਂ ਸਨ, ਹੁਣ 80 ਟਰੇਨਾਂ ਨੂੰ ਡਾਇਵਰਟ ਕੀਤਾ ਜਾ ਰਿਹਾ ਹੈ। ਜਲੰਧਰ ਸਿਟੀ ਸਟੇਸ਼ਨ ਤੋਂ ਗੱਡੀਆਂ ਦਾ ਡਾਇਵਰਸ਼ਨ ਕੀਤਾ ਗਿਆ ਹੈ। ਇਸ ਦੌਰਾਨ ਲੁਧਿਆਣਾ, ਅੰਬਾਲਾ, ਪਾਣੀਪਤ, ਦਿੱਲੀ ਤੋਂ ਹੁੰਦੇ ਹੋਏ ਦੂਜੇ ਸੂਬਿਆਂ ਨੂੰ ਜਾਣ ਵਾਲੀਆਂ ਰੇਲ ਗੱਡੀਆਂ ਨਕੋਦਰ ਤੋਂ ਵਾਇਆ ਫਗਵਾੜਾ ਰਵਾਨਾ ਹੋਣਗੀਆਂ।