Jaspal Singh

CM ਭਗਵੰਤ ਮਾਨ ਵੱਲੋਂ ਸੁਲਤਾਨਪੁਰ ਲੋਧੀ ‘ਚ ਮਾਰੇ ਗਏ ਹੋਮਗਾਰਡ ਦੇ ਪਰਿਵਾਰ ਲਈ ਵਿੱਤੀ ਸਹਾਇਤਾ ਦਾ ਐਲਾਨ

ਚੰਡੀਗੜ੍ਹ, 23 ਨਵੰਬਰ, 2023: ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਰ ਸਿੰਘ ਸਾਹਿਬ ਨਵਾਬ ਕਪੂਰ ਸਿੰਘ, ਛਾਉਣੀ ਨਿਹੰਗ ਸਿੰਘ ਬੁੱਢਾ ਦਲ ਸੁਲਤਾਨਪੁਰ ਲੋਧੀ ‘ਤੇ ਕਬਜ਼ੇ ਨੂੰ ਲੈ ਕੇ ਬੁੱਢਾ ਦਲ ਦੇ ਦੋ ਧੜਿਆਂ ‘ਚ ਵਿਵਾਦ ਹੋਇਆ। ਇਸ ਦੌਰਾਨ ਪੁਲਿਸ ਤੇ ਨਿਹੰਗ ਸਿੰਘਾਂ ਵਿਚਾਲੇ ਗੋਲੀਬਾਰੀ ਹੋਈ, ਜਿੱਥੇ ਹੋਮਗਾਰਡ ਜਸਪਾਲ ਸਿੰਘ (Jaspal Singh) ਦੀ ਮੌਤ ਹੋ ਗਈ।

ਇਸ ਘਟਨਾ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਸੁਲਤਾਨਪੁਰ ਲੋਧੀ ਵਿਖੇ ਹੋਈ ਘਟਨਾ ਦੌਰਾਨ ਪੰਜਾਬ ਪੁਲਿਸ ਦੇ ਹੋਮਗਾਰਡ ਜਸਪਾਲ ਸਿੰਘ (Jaspal Singh) ਦੀ ਮੌਤ ਹੋ ਗਈ | ਇਸ ਦੁਖਦਾਈ ਘੜੀ ‘ਚ ਪਰਿਵਾਰ ਨਾਲ ਦਿਲੋਂ ਹਮਦਰਦੀ ਹੈ, ਪੁਲਿਸ ਜਵਾਨ ਨੇ ਆਪਣਾ ਫ਼ਰਜ਼ ਨਿਭਾਇਆ ਹੈ | ਪੰਜਾਬ ਸਰਕਾਰ ਵੱਲੋਂ ਮਾਲੀ ਸਹਾਇਤਾ ਦੇ ਤੌਰ ‘ਤੇ 1 ਕਰੋੜ ਰੁਪਏ ਪਰਿਵਾਰ ਨੂੰ ਦਿੱਤੇ ਜਾਣਗੇ ਅਤੇ ਬਾਕੀ ਦੇ 1 ਕਰੋੜ ਰੁਪਏ ਬੀਮੇ ਅਧੀਨ HDFC ਵੱਲੋ ਦਿੱਤੇ ਜਾਣਗੇ |

ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ‘ਚ ਪਰਿਵਾਰ ਦੀ ਹਰ ਤਰ੍ਹਾਂ ਦੀ ਮੱਦਦ ਲਈ ਪੰਜਾਬ ਸਰਕਾਰ ਵਚਨਬੱਧ ਹੈ | ਜਸਪਾਲ ਸਿੰਘ ਦੀ ਬਹਾਦਰੀ ਤੇ ਸਿਦਕ ਨੂੰ ਦਿਲੋਂ ਸਲਾਮ…

Scroll to Top