ਚੰਡੀਗੜ੍ਹ, 23 ਨਵੰਬਰ 2023: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਸੀਨੀਅਰ ਪੱਤਰਕਾਰ ਸਰਬਜੀਤ ਸਿੰਘ ਧਾਲੀਵਾਲ ਅਤੇ ਜਸਟਿਸ (ਸੇਵਾ-ਮੁਕਤ) ਪਰਮਜੀਤ ਸਿੰਘ ਧਾਲੀਵਾਲ ਦੀ ਮਾਤਾ ਸਰਦਾਰਨੀ ਹਰਦਿਆਲ ਕੌਰ (Sardarni Hardyal Kaur) ਦੇ ਅਕਾਲ ਚਲਾਣੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। 95 ਵਰ੍ਹਿਆਂ ਦੇ ਮਾਤਾ ਹਰਦਿਆਲ ਕੌਰ ਨੇ ਅੱਜ ਦੁਪਹਿਰ ਆਖ਼ਰੀ ਸਾਹ ਲਿਆ।
ਕੈਬਨਿਟ ਮੰਤਰੀ ਸ. ਜੌੜਾਮਾਜਰਾ ਨੇ ਦੁਖੀ ਪਰਿਵਾਰ ਨਾਲ ਦਿਲੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਅਤੇ ਪਰਿਵਾਰਕ ਮੈਂਬਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਵਾਸਤੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ। ਸਰਦਾਰਨੀ ਹਰਦਿਆਲ ਕੌਰ ਦਾ ਸਸਕਾਰ ਭਲਕੇ 24 ਨਵੰਬਰ ਨੂੰ ਸਵੇਰੇ 11 ਵਜੇ ਸੈਕਟਰ 25 ਚੰਡੀਗੜ੍ਹ ਵਿਖੇ ਕੀਤਾ ਜਾਵੇਗਾ।