July 7, 2024 12:38 pm
Faridkot

ਫਰੀਦਕੋਟ ‘ਚ ਧੁੰਦ ਕਾਰਨ 7 ਵਾਹਨਾਂ ਦੀ ਆਪਸ ‘ਚ ਟੱਕਰ, ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ

ਚੰਡੀਗੜ੍ਹ, 25 ਨਵੰਬਰ 2023: ਫਰੀਦਕੋਟ (Faridkot) ਵਿੱਚ ਕੋਟਕਪੂਰਾ ਸ਼ਹਿਰ ਵਿੱਚੋਂ ਲੰਘਦੇ ਹਾਈਵੇਅ ਨੇੜੇ ਧੁੰਦ ਕਾਰਨ 7 ਵਾਹਨ (vehicles) ਆਪਸ ਵਿੱਚ ਟਕਰਾ ਗਏ। ਜਿਸ ਵਿਚ ਕਈ ਜਣੇ ਜ਼ਖਮੀ ਹੋ ਗਏ। ਜ਼ਖਮੀਆਂ ‘ਚੋਂ 2 ਦੀ ਹਾਲਤ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ।

ਜਾਣਕਾਰੀ ਅਨੁਸਾਰ ਸ਼ਨੀਵਾਰ ਸਵੇਰੇ ਧੁੰਦ ਕਾਰਨ ਸਭ ਤੋਂ ਪਹਿਲਾਂ ਕੋਟਕਪੂਰਾ ਦੇ ਜੈਤੋ ਰੋਡ ‘ਤੇ ਦੋ ਵਾਹਨਾਂ ਦੀ ਟੱਕਰ ਹੋ ਗਈ। ਜਿਸ ਤੋਂ ਬਾਅਦ ਦੋ ਬੱਸਾਂ ਸਮੇਤ ਕੁਝ ਵਾਹਨ ਵੀ ਆ ਕੇ ਇਨ੍ਹਾਂ ਵਾਹਨਾਂ (vehicles) ਨਾਲ ਟਕਰਾ ਗਏ। ਇਸ ਹਾਦਸੇ ਕਾਰਨ ਵਾਹਨਾਂ ‘ਚ ਸਵਾਰ ਕਈ ਲੋਕਾਂ ਨੂੰ ਮਾਮੂਲੀ ਸੱਟਾਂ ਲੱਗੀਆਂ, ਜਦਕਿ ਦੋ ਵਿਅਕਤੀ ਗੰਭੀਰ ਰੂਪ ‘ਚ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਇੱਕ ਨੂੰ ਬਠਿੰਡਾ ਰੈਫਰ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਐਸਆਈ ਸੁਖਦਰਸ਼ਨ ਸ਼ਰਮਾ ਨੇ ਦੱਸਿਆ ਕਿ ਧੁੰਦ ਕਾਰਨ 2 ਬੱਸਾਂ, ਇੱਕ ਟਾਟਾ ਏਸ ਗੱਡੀ, 2 ਟਰੈਕਟਰ ਟਰਾਲੀਆਂ ਅਤੇ 2 ਕੈਂਟਰ ਆਪਸ ਵਿੱਚ ਟਕਰਾ ਗਏ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ |