akali dal

ਸ਼੍ਰੋਮਣੀ ਅਕਾਲੀ ਦਲ ਵੱਲੋਂ 2022 ਦੀਆਂ ਚੋਣਾਂ ਜਿੱਤਣ ਲਈ ਬੂਥ ਵਰਕਰਾਂ ਨਾਲ ਕੀਤੀ ਗਈ ਮੀਟਿੰਗ

ਅੰਮ੍ਰਿਤਸਰ 3 ਦਸੰਬਰ 2021 : ਪੰਜਾਬ ਵਿੱਚ ਹੋਣ ਵਾਲੀਆਂ 2022 ਦੀਆਂ ਚੋਣਾਂ ਨੂੰ ਲੈ ਕੇ ਸਾਰੀ ਸਿਆਸੀ ਪਾਰਟੀਆਂ ਵੱਲੋਂ ਲਗਾਤਾਰ ਹੀ ਆਪਣੀ ਆਪਣੀ ਜਿੱਤ ਨੂੰ ਪੱਕਾ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ,ਗੱਲ ਕੀਤੀ ਜਾਵੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਤਾਂ ਉਹ ਵੀ ਪੰਜਾਬ ਵਿੱਚ ਲਗਾਤਾਰ ਹੀ ਆਪਣੀ ਜਿੱਤ ਨੂੰ ਪੱਕਾ ਕਰਨ ਵਾਸਤੇ ਵੱਡੀਆਂ ਵੱਡੀਆਂ ਗਾਰੰਟੀਆਂ ਪੰਜਾਬ ਦੇ ਲੋਕਾਂ ਨੂੰ ਦੇ ਰਹੇ ਹਨ, ਪਰ ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਵੀ ਵਰਕਰਾਂ ਵਿਚ ਪਹੁੰਚ ਕੇ ਆਪਣੀ ਜਿੱਤ ਨੂੰ ਪੱਕਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਉਸੇ ਲੜੀ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅੰਮ੍ਰਿਤਸਰ ਦੇ ਵਿਚ ਇਕ ਅਹਿਮ ਮੀਟਿੰਗ ਬੂਥ ਵਰਕਰਾਂ ਨਾਲ ਕੀਤੀ ਗਈ, 2022 ਦੀ ਜਿੱਤ ਨੂੰ ਯਕੀਨੀ ਬਣਾਉਣ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਹੀ ਬੂਥ ਵਰਕਰਾਂ ਨਾਲ ਮਿਲ ਕੇ ਤਿਆਰੀ ਕੀਤੀ ਜਾ ਰਹੀ ਹੈ ਉਸ ਲੜੀ ਦੇ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਵੀ ਅੰਮ੍ਰਿਤਸਰ ਵਿੱਚ ਇੱਕ ਅਹਿਮ ਮੀਟਿੰਗ ਬੂਥ ਵਰਕਰਾਂ ਨਾਲ ਕੀਤੀ ਗਈ ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਅਨਿਲ ਜੋਸ਼ੀ ਮੁੱਖ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਨੇ ਕਿਹਾ ਕਿ ਕਿਸੇ ਵੀ ਸਿਆਸੀ ਪਾਰਟੀ ਨੇ ਅਗਰ ਜਿੱਤ ਪ੍ਰਾਪਤ ਕਰਨੀ ਹੈ ਤਾਂ ਉਹ ਬੂਥ ਵਰਕਰ ਹੀ ਜਿਤਾ ਦਿਵਾ ਸਕਦੇ ਹਨ ਜੋਸ਼ੀ ਨੇ ਕਿਹਾ ਕਿ ਉਹ ਅਕਸਰ ਹੀ ਆਪਣੇ ਬੂਥ ਨੂੰ ਜਿਤਾਉਣ ਦੀ ਕੋਸ਼ਿਸ਼ ਕਰਦੇ ਹਨ ਅਤੇ ਇਸੇ ਕਰਕੇ ਹੀ ਉਨ੍ਹਾਂ ਦੀ ਜਿੱਤ ਯਕੀਨੀ ਹੈ,

ਉੱਥੇ ਹੀ ਅੱਜ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੀ ਜਨਤਾ ਨੂੰ ਚੌਥੀ ਗਾਰੰਟੀ ਦਿੱਤੀ ਗਈ ਜਿਸ ਵਿੱਚ ਐਜੂਕੇਸ਼ਨ ਫ੍ਰੀ ਕਰਨ ਦੀ ਗੱਲ ਕੀਤੀ ਗਈ ਉਸ ਉੱਤੇ ਬੋਲਦੇ ਹੋਏ ਅਨਿਲ ਜੋਸ਼ੀ ਨੇ ਕਿਹਾ ਕਿ ਦਿੱਲੀ ਦੇ ਵਿੱਚ ਕਿਸੇ ਵੀ ਤਰ੍ਹਾਂ ਦਾ ਕੰਮ ਅਰਵਿੰਦ ਕੇਜਰੀਵਾਲ ਵੱਲੋਂ ਨਹੀਂ ਕਰਵਾਇਆ ਗਿਆ ਅਤੇ ਪੰਜਾਬ ਵਿੱਚ ਆ ਕੇ ਲੋਕਾਂ ਨਾਲ ਵੱਡੇ ਵੱਡੇ ਵਾਅਦੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਰਹੇ ਨੇ ਉਹਦੇ ਨਾਲ ਕਿਹਾ ਕਿ ਨਾਂ ਦਾ ਦਿੱਲੀ ਦੇ ਵਿੱਚ ਅਧਿਆਪਕ ਵੀ ਪੱਕੇ ਨਹੀਂ ਹੋ ਪਾਏ ਅਤੇ ਨਾ ਹੀ ਕੱਚੇ ਮਕਾਨ ਵੀ ਹਾਲੇ ਤੱਕ ਪੱਕੇ ਨਹੀਂ ਕਰਵਾਏ ਗਏ, ਉਨ੍ਹਾਂ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਪਹਿਲਾਂ ਦਿੱਲੀ ਦੇ ਲੋਕਾਂ ਦੀ ਸਾਰ ਲੈ ਲੈਣ ਉਸ ਤੋਂ ਬਾਅਦ ਹੀ ਪੰਜਾਬ ਦੇ ਬਾਰੇ ਸੋਚਣ ਉਹ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀ ਸਰਕਾਰ ਦੇ ਪੰਜਾਬ ਵਿਚ ਸਿਰਫ਼ ਰਿਮੋਟ ਨਾਲ ਚੱਲਦੀ ਹੈ ਹੋਰ ਕੁਝ ਨਹੀਂ ਉਥੇ ਹੀ ਅੱਜ ਪੰਜਾਬ ਸਰਕਾਰ ਵੱਲੋਂ ਸੱਤਰ ਦਿਨਾਂ ਦਾ ਆਪਣਾ ਕੰਮ ਦਾ ਰਿਪੋਰਟ ਕਾਰਡ ਵੀ ਪੇਸ਼ ਕੀਤਾ ਗਿਆ ਪਰ ਜੋਸ਼ੀ ਨੇ ਬੋਲਦੇ ਹੋਏ ਕਿਹਾ ਕਿ ਦਿੱਲੀ ਤੋਂ ਚੱਲਣ ਵਾਲੀਆਂ ਸਰਕਾਰਾਂ ਪੰਜਾਬ ਦਾ ਕਦੀ ਵੀ ਭਲਾ ਨਹੀਂ ਕਰ ਸਕਦੀਆਂ,

Scroll to Top