ਚੰਡੀਗੜ੍ਹ, 27 ਨਵੰਬਰ 2023: ਪੰਜਾਬ ਦੇ ਸੰਗਰੂਰ ਦੇ ਅਮਰਗੜ੍ਹ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣ ਮਾਜਰਾ (Jaswant Singh Gajjan Majra) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਮੋਹਾਲੀ ਦੀ ਅਦਾਲਤ ਨੇ ਗੱਜਣ ਮਾਜਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣ ਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਤੋਂ ਬਾਅਦ 4 ਦਿਨਾਂ ਦੇ ਰਿਮਾਂਡ ‘ਤੇ ਸੀ। ਈਡੀ ਨੇ ਗੱਜਣਮਾਜਰਾ ਨੂੰ ਉਨ੍ਹਾਂ ਦੇ ਮਾਲੇਰਕੋਟਲਾ ਦਫ਼ਤਰ ਤੋਂ 6 ਨਵੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ।
ਜੂਨ 16, 2026 11:59 ਪੂਃ ਦੁਃ




