ਚੰਡੀਗੜ੍ਹ, 28 ਨਵੰਬਰ 2023: ਰਾਊਸ ਐਵੇਨਿਊ ਕੋਰਟ ਨੇ ਕਥਿਤ ਦਿੱਲੀ ਸ਼ਰਾਬ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ‘ਆਪ’ ਸੰਸਦ ਮੈਂਬਰ ਸੰਜੇ ਸਿੰਘ (MP Sanjay Singh) ਦੀ ਜ਼ਮਾਨਤ ਪਟੀਸ਼ਨ ‘ਤੇ ਈਡੀ ਤੋਂ ਜਵਾਬ ਮੰਗਿਆ ਹੈ। ਦਿੱਲੀ ਦੀ ਅਦਾਲਤ ਨੇ ‘ਆਪ’ ਸੰਸਦ ਮੈਂਬਰ ਦੀ ਜ਼ਮਾਨਤ ਪਟੀਸ਼ਨ ‘ਤੇ ਈਡੀ ਨੂੰ 6 ਦਸੰਬਰ ਤੱਕ ਜਵਾਬ ਦਾਖ਼ਲ ਕਰਨ ਦਾ ਨਿਰਦੇਸ਼ ਦਿੱਤਾ ਹੈ।
‘ਆਪ’ ਦੇ ਸੰਸਦ ਮੈਂਬਰ (MP Sanjay Singh) ਪਿਛਲੇ 56 ਦਿਨਾਂ ਤੋਂ ਹਿਰਾਸਤ ‘ਚ ਹਨ। ਈਡੀ ਨੇ ਸੰਜੇ ਸਿੰਘ ਨੂੰ 4 ਅਕਤੂਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਸੰਜੇ ਸਿੰਘ 4 ਦਸੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਹਨ| ਉਸ ਨੂੰ 24 ਨਵੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੇ ਵਿਸ਼ੇਸ਼ ਜੱਜ ਐਮ ਕੇ ਨਾਗਪਾਲ ਨੇ ਉਸ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਸੀ ।