Guru Tegh Bahadur Truck Union

Patiala: ਪਟਿਆਲਾ ਵਿਖੇ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਪਟਿਆਲਾ ਵੱਲੋਂ ਚੱਕਾ ਜਾਮ

ਚੰਡੀਗੜ੍ਹ 03 ਦਸੰਬਰ 2021: ਟਰੱਕ ਯੂਨੀਅਨਾਂ ਬਹਾਲ ਕਰਾਉਣ ਲਈ ਆਲ ਪੰਜਾਬ ਟਰੱਕ ਏਕਤਾ ਦੇ ਸੱਦੇ ਤੇ ਪੂਰੇ ਪੰਜਾਬ ਵਿਚ ਟਰੱਕ ਓਪਰੇਟਰਾਂ ਵੱਲੋਂ ਚੱਕਾ ਜਾਮ ਕਰਕੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈਸ਼ਾਹੀ ਸ਼ਹਿਰ ਪਟਿਆਲਾ (Patiala) ਵਿਖੇ ਗੁਰੂ ਤੇਗ ਬਹਾਦਰ ਟਰੱਕ ਯੂਨੀਅਨ ਪਟਿਆਲਾ (Guru Tegh Bahadur Truck Union Patiala)ਵੱਲੋਂ ਟਰੱਕ ਯੂਨੀਅਨ ਬਹਾਲ ਕਰਾਉਣ ਲਈ ਤਿੰਨ ਘੰਟੇ ਲਈ ਚੱਕਾ ਜਾਮ ਕਰਕੇ ਸਰਕਾਰ ਦੇ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈਟਰੱਕ ਓਪਰੇਟਰਾਂ ਦੁਆਰਾ ਕੀਤੇ ਗਏ ਇਸ ਚੱਕੇ ਜਾਮ ਕਾਰਨ ਸ਼ਹਿਰ ਦੇ ਲੋਕਾਂ ਨੂੰ ਟ੍ਰੈਫਿਕ ਸਮੱਸਿਆ ਕਾਰਨ ਕਾਫ਼ੀ ਪ੍ਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪਿਆ |ਇਸ ਚੱਕਾ ਜਾਮ ਕਾਰਨ ਸ਼ਹਿਰ ਵਿੱਚ ਕਾਫ਼ੀ ਲੰਬੇ ਲੰਬੇ ਜਾਮ ਵੀ ਦਿਖਾਈ ਦਿੱਤੇ |

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੱਕ ਓਪਰੇਟਰਾਂ ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਟਰੱਕ ਯੂਨੀਅਨ (Truck Union) ਦਾ ਭੱਠਾ ਬਿਠਾ ਕੇ ਰੱਖ ਦਿੱਤਾ ਸੀ ,ਤੇ ਅੱਜ ਉਹੀ ਹਾਲ ਕੈਪਟਨ ਅਮਰਿੰਦਰ ਸਿੰਘ ਦਾ ਪੰਜਾਬ ਵਿੱਚ ਹੋਇਆ ਤੇ ਪਰ ਹੁਣ ਪੰਜਾਬ ਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਟਰੱਕ ਓਪਰੇਟਰਾਂ ਨੂੰ ਝੂਠੇ ਲਾਰਿਆਂ ਵਿਚ ਰੱਖ ਰਿਹੈ ,ਅਤੇ ਟਰੱਕ ਯੂਨੀਅਨਾਂ ਨੂੰ ਬਹਾਲ ਕਰਨ ਲਈ ਕੋਈ ਵੀ ਬਿਆਨ ਚਰਨੀ ਵੱਲੋਂ ਨਹੀਂ ਦਿੱਤਾ ਗਿਆ ਉੱਥੇ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਮੂਹ ਟਰੱਕ ਯੂਨੀਅਨਾਂ (Truck Union) ਅਤੇ ਉਨ੍ਹਾਂ ਦੇ ਪਰਿਵਾਰ ਰਿਸ਼ਤੇਦਾਰ ਆਉਣ ਵਾਲੀਆਂ ਇਨ੍ਹਾਂ ਚੋਣਾਂ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਹਿਲਾ ਕੇ ਰੱਖ ਦੇਣਗੇ |

Scroll to Top