ਐਸ.ਏ.ਐਸ.ਨਗਰ 30 ਨਵੰਬਰ 2023: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ (voter) ਸੂਚੀ ਦੀ ਸਰਸਰੀ ਸੁਧਾਈ ਦਾ ਕੰਮ ਮਿਤੀ 27.10.2023 ਤੋਂ ਸ਼ੁਰੂ ਹੋ ਚੁੱਕਾ ਹੈ। ਇਸ ਸਬੰਧੀ ਮਿਤੀ 2.12.2023 (ਸ਼ਨੀਵਾਰ) ਅਤੇ 3.12.2023 (ਐਤਵਾਰ) ਨੂੰ ਬੀ.ਐਲ.ਓਜ਼ ਵੱਲੋਂ ਆਪਣੇ-ਆਪਣੇ ਪੋਲਿੰਗ ਬੂਥਾਂ ਤੇ ਸਪੈਸ਼ਲ ਕੈਂਪ ਲਗਾਏ ਜਾਣੇ ਹਨ।
ਜ਼ਿਲ੍ਹਾ ਚੋਣ ਅਫ਼ਸਰ, ਐਸ.ਏ.ਐਸ.ਨਗਰ ਵੱਲੋਂ ਆਮ ਜਨਤਾ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਜਿਹਨਾਂ ਵੋਟਰਾਂ ਦੀ ਉਮਰ ਮਿਤੀ 1.12.2024 ਨੂੰ 18 ਸਾਲ ਜਾਂ ਇਸ ਤੋਂ ਵੱਧ ਹੈ, ਉਹ ਮਿਤੀ 2.12.2023 ਅਤੇ 3.12.2023 ਨੂੰ ਆਪਣੀ ਵੋਟ ਬਣਾਉਣ ਲਈ ਆਪਣੇ-ਆਪਣੇ ਪੋਲਿੰਗ ਸਟੇਸ਼ਨਾਂ ਤੇ ਜਾ ਕੇ ਬੀ.ਐਲ.ਓਜ਼ ਪਾਸ ਫਾਰਮ ਜਮ੍ਹਾ ਕਰਵਾ ਸਕਦੇ ਹਨ।
ਫਾਰਮ ਨੰ.6 ਨਵੀਂ ਵੋਟ ਬਣਾਉਣ ਲਈ, ਫਾਰਮ ਨੰ.6ਏ ਪ੍ਰਵਾਸੀ ਭਾਰਤੀਆਂ ਦੀ ਵੋਟ ਬਣਾਉਣ ਲਈ, ਫਾਰਮ ਨੰ.8 ਸੋਧ ਕਰਵਾਉਣ ਲਈ, ਫਾਰਮ ਨੰ.7 ਵੋਟ ਕਟਵਾਉਣ ਲਈ ਅਤੇ ਵੋਟਰ (voter) ਕਾਰਡ ਨੂੰ ਆਧਾਰ ਕਾਰਡ ਨਾਲ ਲਿੰਕ ਕਰਨ ਲਈ ਫਾਰਮ ਨੰ.6ਬੀ https://voters.eci.gov.in/ & Vote helpline App ਤੇ ਆਨਲਾਈਨ ਵੀ ਅਪਲਾਈ ਕੀਤਾ ਜਾ ਸਕਦਾ ਹੈ। ਵਧੇਰੇ ਜਾਣਕਾਰੀ ਲਈ ਟੋਲ ਫ੍ਰੀ ਨੰਬਰ 1950 ਤੇ ਸੰਪਰਕ ਕੀਤਾ ਜਾ ਸਕਦਾ ਹੈ।