MP Sanjay Singh

Excise Policy Case: ਮਨੀ ਲਾਂਡਰਿੰਗ ਮਾਮਲੇ ‘ਚ MP ਸੰਜੇ ਸਿੰਘ ਵਿਰੁੱਧ ED ਵੱਲੋਂ ਚਾਰਜਸ਼ੀਟ ਦਾਇਰ

ਚੰਡੀਗੜ੍ਹ, 2 ਦਸੰਬਰ 2023: ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਆਬਕਾਰੀ ਨੀਤੀ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਆਮ ਆਦਮੀ ਪਾਰਟੀ ਦੇ ਐੱਮ.ਪੀ ਸੰਜੇ ਸਿੰਘ (MP Sanjay Singh) ਖ਼ਿਲਾਫ਼ ਰਾਊਸ ਐਵੇਨਿਊ ਕੋਰਟ ‘ਚ ਚਾਰਜਸ਼ੀਟ ਦਾਇਰ ਕੀਤੀ ਹੈ। ਸੰਜੇ ਨੂੰ ਅਕਤੂਬਰ 2023 ਵਿੱਚ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਉਦੋਂ ਤੋਂ ‘ਆਪ’ ਸੰਸਦ ਸੰਜੇ ਸਿੰਘ ਤਿਹਾੜ ਜੇਲ ‘ਚ ਬੰਦ ਹਨ।

24 ਨਵੰਬਰ ਨੂੰ ਸੰਜੇ ਸਿੰਘ (MP Sanjay Singh) ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ। ਸੁਣਵਾਈ ਦੌਰਾਨ ਅਦਾਲਤ ਨੇ ਇਕ ਵਾਰ ਫਿਰ ਉਸ ਦੀ ਹਿਰਾਸਤ ਵਿਚ ਵਾਧਾ ਕਰ ਦਿੱਤਾ ਸੀ। ਅਦਾਲਤ ਨੇ 4 ਦਸੰਬਰ ਤੱਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਅਦਾਲਤ ਨੇ 10 ਨਵੰਬਰ ਨੂੰ ਸੰਜੇ ਸਿੰਘ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਸੰਜੇ ਸਿੰਘ ਨੇ ਰਾਊਸ ਐਵੇਨਿਊ ਕੋਰਟ, ਦਿੱਲੀ ਹਾਈ ਕੋਰਟ ਅਤੇ ਸੁਪਰੀਮ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਸੀ ਪਰ ਹੁਣ ਤੱਕ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਹੈ।

ਈਡੀ ਦਾ ਮਨੀ ਲਾਂਡਰਿੰਗ ਕੇਸ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਦੀ ਐਫਆਈਆਰ ਨਾਲ ਸਬੰਧਤ ਹੈ। ਸੀਬੀਆਈ ਅਤੇ ਈਡੀ ਦੇ ਅਨੁਸਾਰ, ਹੁਣ ਰੱਦ ਕੀਤੀ ਗਈ ਦਿੱਲੀ ਆਬਕਾਰੀ ਨੀਤੀ 2021-22 ਨੂੰ ਸੰਸ਼ੋਧਿਤ ਕਰਦੇ ਸਮੇਂ ਬੇਨਿਯਮੀਆਂ ਕੀਤੀਆਂ ਗਈਆਂ ਸਨ ਅਤੇ ਲਾਇਸੈਂਸ ਧਾਰਕਾਂ ਨੂੰ ਬੇਲੋੜੇ ਲਾਭ ਦਿੱਤੇ ਗਏ ਸਨ। ਦੋਸ਼ ਹੈ ਕਿ ਸੰਜੇ ਸਿੰਘ ਨੇ ਨੀਤੀ ਬਣਾਉਣ ਅਤੇ ਲਾਗੂ ਕਰਨ ‘ਚ ਮੁੱਖ ਭੂਮਿਕਾ ਨਿਭਾਈ ਸੀ।

Scroll to Top