SYL

SYL ਮੁੱਦੇ ‘ਤੇ ਹਰਿਆਣਾ ਤੇ ਪੰਜਾਬ ਸਰਕਾਰ ਮੁੜ ਕਰਨਗੇ ਗੱਲਬਾਤ, 28 ਦਸੰਬਰ ਨੂੰ ਚੰਡੀਗੜ੍ਹ ਹੋਵੇਗੀ ਬੈਠਕ

ਚੰਡੀਗੜ੍ਹ, 14 ਦਸੰਬਰ 2023: ਸਤਲੁਜ ਯਮੁਨਾ ਲਿੰਕ (SYL) ਮੁੱਦੇ ‘ਤੇ ਹਰਿਆਣਾ ਸਰਕਾਰ ਅਤੇ ਪੰਜਾਬ ਸਰਕਾਰ ਇੱਕ ਵਾਰ ਫਿਰ ਤੋਂ ਗੱਲਬਾਤ ਕਰਨਗੇ। ਸੁਪਰੀਮ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਕੇਂਦਰ ਇਸ ਮੁੱਦੇ ‘ਤੇ ਦੋਵਾਂ ਸੂਬਿਆਂ ਵਿਚਾਲੇ ਵਿਚੋਲਗੀ ਕਰੇਗਾ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ 28 ਦਸੰਬਰ ਨੂੰ ਚੰਡੀਗੜ੍ਹ ਵਿੱਚ ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਕਿਹਾ ਕਿ ਉਮੀਦ ਹੈ ਕਿ ਇਸ ਬੈਠਕ ਵਿੱਚ ਐਸਵਾਈਐਲ ਨੂੰ ਲੈ ਕੇ ਕੋਈ ਹੱਲ ਨਿਕਲੇਗਾ।

ਜਿਕਰਯੋਗ ਹੈ ਕਿ ਦੋ ਮਹੀਨੇ ਪਹਿਲਾਂ ਸੁਪਰੀਮ ਕੋਰਟ ਨੇ ਹਰਿਆਣਾ ਅਤੇ ਪੰਜਾਬ ਦਰਮਿਆਨ ਸਤਲੁਜ ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਪੰਜਾਬ ਸਰਕਾਰ ‘ਤੇ ਸਖ਼ਤ ਟਿੱਪਣੀ ਕੀਤੀ ਸੀ। ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮੁੱਦੇ ‘ਤੇ ਸਿਆਸਤ ਨਾ ਕਰਨ ਲਈ ਕਿਹਾ ਹੈ। ਪੰਜਾਬ ਸਰਕਾਰ ਕਾਨੂੰਨ ਤੋਂ ਉਪਰ ਨਹੀਂ ਹੈ। ਸੁਪਰੀਮ ਕੋਰਟ ਨੂੰ ਸਖ਼ਤ ਹੁਕਮ ਦੇਣ ਲਈ ਮਜਬੂਰ ਨਾ ਕਰੋ। ਪੰਜਾਬ ਸਰਕਾਰ ਦੇ ਰਵੱਈਏ ਤੋਂ ਸੁਪਰੀਮ ਕੋਰਟ ਕਾਫ਼ੀ ਨਾਰਾਜ਼ ਨਜ਼ਰ ਆ ਰਹੀ ਸੀ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਅੱਗੇ ਵਧਣ ਦਾ ਹੁਕਮ ਦਿੱਤਾ ਸੀ। ਜੇਕਰ ਸੁਪਰੀਮ ਕੋਰਟ ਕਿਸੇ ਹੱਲ ਵੱਲ ਵਧ ਰਹੀ ਹੈ ਤਾਂ ਪੰਜਾਬ ਸਰਕਾਰ ਨੂੰ ਵੀ ਸਕਾਰਤਮਕ ਰਵੱਈਆ ਦਿਖਾਉਣਾ ਚਾਹੀਦਾ ਹੈ। ਸੁਪਰੀਮ ਕੋਰਟ ਨੇ ਇਸ ਮਾਮਲੇ ਵਿੱਚ ਹੋਏ ਘਟਨਾਕ੍ਰਮ ਬਾਰੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ ਹੁਣ ਜਨਵਰੀ 2024 ਵਿੱਚ ਹੋਵੇਗੀ।

ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਵੇਖਣ ਲਈ ਕੇਂਦਰ ਤੋਂ ਆਉਣ ਵਾਲੇ ਅਧਿਕਾਰੀਆਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇ। ਰਾਜਸਥਾਨ ਸਰਕਾਰ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦਾ ਰਵੱਈਆ ਇਸ ਦਿਸ਼ਾ ਵਿੱਚ ਅੱਗੇ ਵਧਦਾ ਨਜ਼ਰ ਨਹੀਂ ਆ ਰਿਹਾ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਕੋਲ ਦੂਜੇ ਸੂਬਿਆਂ ਨੂੰ ਦੇਣ ਲਈ ਪਾਣੀ ਨਹੀਂ ਹੈ | ਪੰਜਾਬ ‘ਚ ਵਿਰੋਧੀ ਧਿਰ ਦਾ ਵੀ ਅਜਿਹਾ ਪੱਖ ਹੈ ਕਿ ਪੰਜਾਬ ਕੋਲ ਇੱਕ ਵੀ ਬੂੰਦ ਪਾਣੀ ਦੂਜੇ ਸੂਬਿਆਂ ਨੂੰ ਦੇਣ ਲਈ ਨਹੀਂ ਹੈ |

Scroll to Top