July 2, 2024 6:23 pm
MLA Labh Singh Ugoke

‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦੇ ਦੇਹਾਂਤ ‘ਤੇ ਪੰਜਾਬ ਵਿਧਾਨ ਸਭਾ ‘ਚ 2 ਮਿੰਟ ਦਾ ਮੌਨ ਰੱਖਿਆ

ਚੰਡੀਗੜ੍ਹ 27 ਸਤੰਬਰ 2022: ਆਮ ਆਦਮੀ ਪਾਰਟੀ ਦੇ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਦਾ ਅੱਜ ਦੇਹਾਂਤ ਹੋ ਗਿਆ। ਇਸ ਦੌਰਾਨ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ 2 ਮਿੰਟ ਦਾ ਮੌਨ ਰੱਖਿਆ ਗਿਆ ਅਤੇ ਸਦਨ ਨੇ ਨਾਨਕਸ਼ਾਹੀ ਕੈਲੰਡਰ ਦੀ ਰਚਨਾ ਕਰਨ ਵਾਲੇ ਪਾਲ ਸਿੰਘ ਪੁਰੇਵਾਲ ਨੂੰ ਸ਼ਰਧਾਂਜਲੀ ਵੀ ਦਿੱਤੀ।

ਜਿਕਰਯੋਗ ਹੈ ਕਿ ਵਿਧਾਇਕ ਲਾਭ ਸਿੰਘ ਉਗੋਕੇ (Labh Singh Ugoke) ਦੇ ਪਿਤਾ ਦਰਸ਼ਨ ਸਿੰਘ ਦੀ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ ਹੈ । ਲਾਭ ਸਿੰਘ ਉਗੋਕੇ ਦੇ ਪਿਤਾ 22 ਸਤੰਬਰ ਤੋਂ DMC ਲੁਧਿਆਣਾ ‘ਚ ਦਾਖਲ ਸੀ, ਅੱਜ ਸ਼ਾਮ ਜੱਦੀ ਪਿੰਡ ਉਗੋਕੇ ‘ਚ ਹੋਵੇਗਾ ਅੰਤਿਮ ਸਸਕਾਰ ਕੀਤਾ ਜਾਵੇਗਾ |