ਗੁਰਦਾਸਪੁਰ 27 ਅਗਸਤ 2022: ਬਟਾਲਾ ਰੋਡ ਤੇ ਸਥਿਤ ਇੱਕ ਨਿੱਜੀ ਹਸਪਤਾਲ ਵਿਖੇ ਉਸ ਵੇਲੇ ਹੰਗਾਮਾ ਹੋ ਗਿਆ ਜਦੋਂ ਇਕ 20 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ | ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਏ ਹਨ ਕਿ ਡਾਕਟਰਾਂ ਦੀ ਲਾਪਰਵਾਹੀ ਕਰਕੇ ਨੌਜਵਾਨ ਦੀ ਮੌਤ ਹੋਈ ਹੈ |
ਇਸ ਸਬੰਧੀ ਜਦੋਂ ਡਾਕਟਰਾਂ ਨਾਲ ਗੱਲਬਾਤ ਕੀਤੀ ਗਈ ਤਾਂ ਡਾਕਟਰਾਂ ਨੇ ਕਿਹਾ ਕਿ ਇਸ ਨੌਜਵਾਨ ਦੀ ਅੰਤੜੀ ਫਟਣ ਦੇ ਨਾਲ ਮੌਤ ਹੋਈ ਹੈ | ਇਸ ਦੌਰਾਨ ਮੌਕੇ ‘ਤੇ ਮਾਮਲਾ ਸ਼ਾਂਤ ਕਰਵਾਉਣ ਦੇ ਲਈ ਪਹੁੰਚੇ ਥਾਣਾ ਸਿਟੀ ਗੁਰਦਾਸਪੁਰ ਦੇ ਐਸਐਚਓ ਗੁਰਮੀਤ ਸਿੰਘ ਨੇ ਕਿਹਾ ਕਿ ਪਰਿਵਾਰ ਨੂੰ ਕਿਹਾ ਗਿਆ ਹੈ ਕਿ ਜੇਕਰ ਉਹ ਕਾਰਵਾਈ ਕਰਵਾਉਣਾ ਚਾਹੁੰਦੇ ਹਨ ਤਾਂ ਆਪਣੇ ਬੱਚੇ ਦਾ ਪੋਸਟਮਾਰਟਮ ਕਰਵਾਉਣ ਲੇਕਿਨ ਪਰਿਵਾਰ ਨੇ ਪੋਸਟਮਾਰਟਮ ਕਰਵਾਉਣ ਤੋਂ ਇਨਕਾਰ ਕਰ ਦਿੱਤਾ ਹੈ | ਇਸਦੇ ਨਾਲ ਹੀ ਹੁਣ ਮਾਮਲੇ ਨੂੰ ਸ਼ਾਂਤ ਕਰਵਾ ਕੇ ਮ੍ਰਿਤਕ ਦੇਹ ਨੂੰ ਪਰਿਵਾਰ ਦੇ ਹਵਾਲੇ ਕਰ ਦਿੱਤੀ ਹੈ |