Site icon TheUnmute.com

ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ ਕਾਰਨ 25 ਸਾਲਾ ਨੌਜਵਾਨ ਦੀ ਮੌਤ

Jalandhar

ਚੰਡੀਗੜ੍ਹ, 20 ਫਰਵਰੀ 2024: ਪੰਜਾਬ ਦੇ ਜਲੰਧਰ ‘ਚ ਨਸ਼ੇ ਦੀ ਵੱਧ ਮਾਤਰਾ ਲੈਣ (drug overdose) ਕਾਰਨ 25 ਸਾਲਾ ਨੌਜਵਾਨ ਦੀ ਮੌਤ ਦੀ ਖ਼ਬਰ ਹੈ । ਮ੍ਰਿਤਕ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਘਟਨਾ ਵਾਲੀ ਥਾਂ ਤੋਂ ਇੱਕ ਟੀਕਾ ਮਿਲਿਆ ਸੀ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।

ਪਰਿਵਾਰ ਨੇ ਪੁਲਿਸ ਨੂੰ ਦੱਸਿਆ ਕਿ ਹਰਕਮਲ ਸਿੰਘ ਪਿਛਲੇ ਦਿਨੀ ਰੋਜ਼ਾਨਾ ਵਾਂਗ ਘਰੋਂ ਬਾਹਰ ਗਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਆਇਆ ਤਾਂ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ। ਇਹ ਕਹਿ ਕੇ ਹਰਕਮਲ ਤੁਰੰਤ ਆਪਣੇ ਘਰ ਦੀ ਛੱਤ ‘ਤੇ ਚਲਾ ਗਿਆ। ਕਾਫੀ ਦੇਰ ਤੱਕ ਮਾਂ ਹਰਕਮਲ ਨੂੰ ਬੁਲਾਉਂਦੀ ਰਹੀ। ਪਰ ਜਦੋਂ ਉਹ ਹੇਠਾਂ ਨਾ ਆਇਆ ਤਾਂ ਮਾਂ ਚਾਹ ਬਣਾ ਕੇ ਛੱਤ ‘ਤੇ ਲੈ ਗਈ। ਜਿੱਥੇ ਉਸ ਨੇ ਦੇਖਿਆ ਕਿ ਹਰਕਮਲ ਬੇਹੋਸ਼ੀ ਦੀ ਹਾਲਤ ‘ਚ ਛੱਤ ‘ਤੇ ਪਿਆ ਸੀ। ਜਦੋਂ ਮੌਕੇ ‘ਤੇ ਡਾਕਟਰ ਨੂੰ ਬੁਲਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਕਮਲ ਕੋਲੋਂ ਪਰਿਵਾਰ ਵੱਲੋਂ ਬਰਾਮਦ ਕੀਤਾ ਗਿਆ ਟੀਕਾ ਚਿੱਟਾ ਦਾ ਸੀ। ਉਕਤ ਨੌਜਵਾਨ ਦੀ ਮੌਤ ਨਸ਼ੇ ਦੀ ਵੱਧ ਮਾਤਰਾ ਲੈਣ (drug overdose) ਕਾਰਨ ਉਸ ਦੀ ਮੌਤ ਹੋ ਗਈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ.ਆਰ.ਪੀ.ਸੀ ਦੇ ਤਹਿਤ ਕਾਰਵਾਈ ਕੀਤੀ ਹੈ।

Exit mobile version