Site icon TheUnmute.com

ਸਰਕਾਰੀ ਕਾਲਜ ਮੋਹਾਲੀ ਦੇ ਆਲੇ ਦੁਆਲੇ ਦੇ 5 ਕਿੱਲੋਮੀਟਰ ਖੇਤਰ ਨੂੰ ‘ਨੋ ਡਰੋਨ ਜ਼ੋਨ’ ਐਲਾਨਿਆ

Government College Mohali

ਐੱਸ ਏ ਐੱਸ ਨਗਰ, 12 ਅਗਸਤ, 2023: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਸਮਾਗਮ ਦੌਰਾਨ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰੀ ਕਾਲਜ ਮੋਹਾਲੀ (Government College Mohali) ਦੇ ਨਾਲ ਲੱਗਦੇ 5 ਕਿਲੋਮੀਟਰ ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਘੋਸ਼ਿਤ ਕੀਤਾ ਹੈ।

15 ਅਗਸਤ 2023 ਤੱਕ ਜਾਰੀ ਰਹਿਣ ਵਾਲੇ ਇਨ੍ਹਾਂ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੁਤੰਤਰਤਾ ਦਿਵਸ 2023 ਦਾ ਸਮਾਗਮ ਸਰਕਾਰੀ ਕਾਲਜ ਮੋਹਾਲੀ ਵਿਖੇ ਮਨਾਇਆ ਜਾ ਰਿਹਾ ਹੈ। ਇਸ ਲਈ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਸਰਕਾਰੀ ਕਾਲਜ ਮੋਹਾਲੀ ਦੇ 5 ਕਿਲੋਮੀਟਰ ਦੇ ਖੇਤਰ ਨੂੰ ‘ਨੋ ਡਰੋਨ ਜ਼ੋਨ’ ਏਰੀਆ ਘੋਸ਼ਿਤ ਕੀਤਾ ਜਾਂਦਾ ਹੈ | ਇਹ ਹੁਕਮ 12 ਅਗਸਤ 2023 ਤੋਂ 15 ਅਗਸਤ 2023 ਤੱਕ ਲਾਗੂ ਰਹਿਣਗੇ।

Exit mobile version