Site icon TheUnmute.com

ਮੋਹਾਲੀ ਅੰਤਰਰਾਸ਼ਟਰੀ ਏਅਰਪੋਰਟ ਤੇ ਇਸ ਦੇ ਆਲੇ ਦੁਆਲੇ 5 ਕਿੱਲੋਮੀਟਰ ਦੇ ਘੇਰੇ ਨੂੰ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ ਕੀਤਾ ਘੋਸ਼ਿਤ

No Flying Zone

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 3 ਮਈ , 2024: ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਆਸ਼ਿਕਾ ਜੈਨ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਮਾਨਯੋਗ ਭਾਰਤ ਦੇ ਰਾਸ਼ਟਰਪਤੀ ਦੀ ਮਿਤੀ 04.05.2024 ਅਤੇ ਮਿਤੀ 08.05.2024 ਦੀ ਆਮਦ ਅਤੇ ਰਵਾਨਗੀ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਵਿੱਚ ਸਥਿਤ ਸ਼ਹੀਦ ਭਗਤ ਸਿੰਘ (ਐਸ.ਬੀ.ਐਸ.) ਅੰਤਰਰਾਸ਼ਟਰੀ ਏਅਰਪੋਰਟ ਅਤੇ ਇਸ ਦੇ ਆਲੇ ਦੁਆਲੇ 5 ਕਿਲੋਮੀਟਰ ਦੇ ਅਰਧ ਵਿਆਸੀ ਘੇਰੇ (ਰੇਡੀਅਸ) ਨੂੰ 04.05.2024 ਅਤੇ ਮਿਤੀ 08.05.2024 ਤੱਕ ਨੋ-ਡਰੋਨ ਅਤੇ ਨੋ-ਫਲਾਇੰਗ ਜੋਨ (No Drone and No flying Zone) ਘੋਸ਼ਿਤ ਕੀਤਾ ਹੈ।

ਉਨ੍ਹਾਂ ਕਿਹਾ ਇਨ੍ਹਾਂ ਹੁਕਮ ਦੀ ਪਾਲਣਾ ਵਿੱਚ ਇਸ ਏਰੀਆ ਵਿੱਚ ਕਿਸੇ ਵੀ ਕਿਸੇ ਕਿਸਮ ਦੇ  ਫਲਾਇੰਗ ਆਬਜੈਕਟ (Flying object) ਦੀ ਉਡਾਣ ਤੇ ਪੂਰਨ ਤੌਰ ਤੇ ਪਾਬੰਦੀ ਹੋਵੇਗੀ।

Exit mobile version