ਬੁਢਲਾਡਾ 21 ਜਨਵਰੀ 2023: ਬੁਢਲਾਡਾ ਦੇ ਵਾਰਡ ਨੰਬਰ 17 ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਨਗਰ ਕੌਂਸਲ ਵੱਲੋਂ ਪੁੱਟੇ ਗਏ ਟੋਏ ਵਿਚ 6 ਸਾਲਾਂ ਦੇ ਬੱਚੇ ਦੀ ਡਿੱਗ ਜਾਣ ਕਾਰਨ ਮੌਤ ਹੋ ਗਈ ਹੈ, ਜਿਸਦਾ ਸਥਾਨਕ ਵਾਰਡ ਦੇ ਲੋਕਾਂ ਨੇ ਵਿਰੋਧ ਕਰਦਿਆਂ ਮ੍ਰਿਤਕ ਬੱਚੇ ਦੀ ਲਾਸ਼ ਬੁਢਲਾਡਾ-ਰਤੀਆ ਰੋਡ ‘ਤੇ ਸੜਕ ਵਿਚਕਾਰ ਰੱਖ ਕੇ ਨਗਰ ਕੌਂਸਲ ਖ਼ਿਲਾਫ਼ ਪ੍ਰਦਰਸ਼ਨ ਕੀਤਾ ਅਤੇ ਇਨ੍ਹਾਂ ਦਾ ਕਹਿਣਾ ਹੈ ਕਿ ਨਗਰ ਕੌਂਸਲ ਦੀ ਲਾਪਰਵਾਹੀ ਕਾਰਨ ਇਹ ਹਾਦਸਾ ਵਾਪਰਿਆ ਹੈ, ਅਤੇ ਨਗਰ ਕੌਂਸਲ ਦੇ ਜਿੰਮੇਵਾਰ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ |