ਅੰਮ੍ਰਿਤਸਰ 16 ਮਈ 2023: ਅੰਮ੍ਰਿਤਸਰ ਦੇ ਪਿੰਡ ਰਾਮਪੁਰਾ ਤੋਂ ਵਿੱਚ ਇੱਕ ਸੱਤ ਸਾਲਾ ਬੱਚੀ ਦੇ ਅਗਵਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ, ਜਿਸ ਦੀ ਸੀ.ਸੀ.ਟੀ.ਵੀ ਵੀਡੀਓ ਵੀ ਜਾਰੀ ਹੋਈ ਹੈ | ਸੀ.ਸੀ.ਟੀ.ਵੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲਿਸ ਤੁਰੰਤ ਹਰਕਤ ‘ਚ ਆਈ ਤੇ ਪੁਲਿਸ ਵੱਲੋਂ ਪੂਰੇ ਪਿੰਡ ਵਿੱਚ ਛੋਟੀ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ | ਪੁਲਿਸ ਵਲੋਂ ਪਿੰਡ ਦੇ ਕੱਲੇ ਕੱਲੇ ਘਰ ਵਿੱਚ ਜਾ ਕੇ ਚੈਕਿੰਗ ਕੀਤੀ ਜਾ ਰਹੀ ਸੰਬੰਧੀ ਅਗਵਾ ਹੋਈ ਬੱਚੀ ਦੇ ਪਿਤਾ ਅਜੀਤ ਸਿੰਘ ਨੇ ਦੱਸਿਆ ਕਿ ਮੇਰੀ ਬੇਟੀ ਅਭੇਰੂਪਪ੍ਰੀਤ ਕੌਰ ਜੋ ਕਿ ਘਰ ਤੋਂ ਟਿਊਸ਼ਨ ਪੜ੍ਹਨ ਗਈ ਅਤੇ ਵਾਪਸ ਘਰ ਨਹੀਂ ਆਈ |
ਉਨ੍ਹਾਂ ਕਿਹਾ ਕਿ ਉਹਨਾਂ ਨਜ਼ਦੀਕੀ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਉਸ ਤੋਂ ਪਤਾ ਲੱਗਾ ਕਿ ਉਨ੍ਹਾਂ ਦੀ ਬੱਚੀ ਨੂੰ ਕਿਸੇ ਵਿਅਕਤੀ ਵੱਲੋਂ ਅਗਵਾ ਕਰ ਲਿਆ ਗਿਆ ਹੈ ਅਤੇ ਜਿਸ ਵਿਅਕਤੀ ਦੇ ਪਰਿਵਾਰ ਨੂੰ ਸ਼ੱਕ ਹੈ ਪੁਲਿਸ ਨੂੰ ਨਾਲ ਲਿਜਾ ਕੇ ਉਨ੍ਹਾਂ ਦੇ ਘਰ ਵੀ ਚੈਕਿੰਗ ਕੀਤੀ | ਲੇਕਿਨ ਉਹਨਾਂ ਦੀ ਬੱਚੀ ਨਹੀਂ ਮਿਲੀ| ਇਸ ਤੋਂ ਬਾਅਦ ਪੁਲਿਸ ਵੱਲੋਂ ਹੁਣ ਪੂਰੇ ਪਿੰਡ ਵਿੱਚ ਬੱਚੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਅਗਵਾ ਹੋਈ ਬੱਚੀ ਦੇ ਪਿਤਾ ਨੇ ਪੁਲਿਸਪ੍ਰਸ਼ਾਸਨ ਪਾਸੋਂ ਰੋ ਰੋ ਕੇ ਆਪਣੀ ਬੱਚੀ ਲੱਭਣ ਦੀ ਅਪੀਲ ਕੀਤੀ ਹੈ |
ਜ਼ਿਕਰਯੋਗ ਹੈ ਕਿ ਅੰਮ੍ਰਿਤਸਰ ਦਾ ਰਾਮਪੁਰਾ ਪਿੰਡ ਸਰਹੱਦੀ ਇਲਾਕੇ ਵਿੱਚ ਆਉਂਦਾ ਹੈ ਅਤੇ ਆਏ ਦਿਨ ਹੀ ਇਹਨਾਂ ਸਰਹੱਦੀ ਇਲਾਕਿਆਂ ਵਿਚ ਨਸ਼ਾ ਤਸਕਰਾਂ ਵੱਲੋਂ ਨਸ਼ਾ ਭੇਜਣ ਦੀਆਂ ਕੋਸ਼ਿਸ਼ਾਂ ਹੁੰਦੀਆਂ ਹਨ | ਪੰਜਾਬ ਪੁਲਿਸ ਅਤੇ ਬੀਐਸਐਫ ਵੱਲੋਂ ਇਨ੍ਹਾਂ ਨਾਪਾਕ ਕੋਸ਼ਿਸ਼ਾਂ ਨੂੰ ਨਾਕਾਮਯਾਬ ਕੀਤਾ ਜਾਂਦਾ ਹੈ ਅਤੇ ਹਰ ਵੇਲੇ ਇਹਨਾਂ ਸਰਹੱਦੀ ਇਲਾਕਿਆਂ ਦੇ ਵਿਚ ਪੁਲਿਸ ਦੀ ਸਖ਼ਤ ਪਹਿਰੇਦਾਰੀ ਦੇਖਣ ਨੂੰ ਮਿਲਦੀ ਹੈ | ਇਸ ਸਰਹੱਦੀ ਇਲਾਕੇ ਵਿਚੋਂ ਛੋਟੀ ਬੱਚੀ ਦੇ ਇਸ ਤਰੀਕੇ ਨਾਲ ਅਗਵਾ ਹੋਣ ਤੇ ਪੁਲਿਸ ਪ੍ਰਸ਼ਾਸ਼ਨ ‘ਤੇ ਸਵਾਲ ਜ਼ਰੂਰ ਖੜ੍ਹੇ ਹੁੰਦੇ ਹਨ |