ਬੰਗਲਾਦੇਸ਼, 17 ਨਵੰਬਰ 2025:Sheikh Hasina news: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਹੈ। ਢਾਕਾ ਦੇ ਅੰਤਰਰਾਸ਼ਟਰੀ ਅਪਰਾਧ ਟ੍ਰਿਬਿਊਨਲ ਨੇ ਉਨ੍ਹਾਂ ਨੂੰ ਮਨੁੱਖਤਾ ਵਿਰੁੱਧ ਅਪਰਾਧਾਂ ਦਾ ਦੋਸ਼ੀ ਠਹਿਰਾਇਆ ਹੈ। ਟ੍ਰਿਬਿਊਨਲ ਨੇ ਉਨ੍ਹਾਂ ਨੂੰ 2024 ਦੇ ਵਿਦਿਆਰਥੀ ਅੰਦੋਲਨ ਦੌਰਾਨ ਹੋਏ ਕਤਲਾਂ ਦਾ ਮਾਸਟਰਮਾਈਂਡ ਦੱਸਿਆ ਹੈ।
ਸ਼ੇਖ ਹਸੀਨਾ ਨੂੰ ਦੋ ਦੋਸ਼ਾਂ ‘ਤੇ ਮੌਤ ਦੀ ਸਜ਼ਾ ਸੁਣਾਈ ਗਈ ਹੈ, ਜਿਨ੍ਹਾਂ ‘ਚ ਇੱਕ ਕਤਲ ਲਈ ਉਕਸਾਉਣਾ ਅਤੇ ਦੂਜਾ ਕਤਲ ਦਾ ਆਦੇਸ਼ ਦੇਣਾ ਸ਼ਾਮਲ ਹੈ। ਅਦਾਲਤ ਨੇ ਦੂਜੇ ਦੋਸ਼ੀ, ਸਾਬਕਾ ਗ੍ਰਹਿ ਮੰਤਰੀ ਅਸਦੁਜ਼ਮਾਨ ਖਾਨ ਨੂੰ ਵੀ 12 ਜਣਿਆਂ ਦੇ ਕਤਲ ਦਾ ਦੋਸ਼ੀ ਪਾਇਆ ਹੈ ਅਤੇ ਉਸਨੂੰ ਮੌਤ ਦੀ ਸਜ਼ਾ ਸੁਣਾਈ ਹੈ।
ਤੀਜੇ ਦੋਸ਼ੀ ਸਾਬਕਾ ਆਈਜੀਪੀ ਅਬਦੁੱਲਾ ਅਲ-ਮਾਮੂਨ ਨੂੰ ਪੰਜ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ। ਮਾਮੂਨ ਸਰਕਾਰੀ ਗਵਾਹ ਬਣ ਗਿਆ ਹੈ। ਅਦਾਲਤ ਨੇ ਸ਼ੇਖ ਹਸੀਨਾ ਅਤੇ ਅਸਦੁਜ਼ਮਾਨ ਕਮਾਲ ਦੀਆਂ ਬੰਗਲਾਦੇਸ਼ੀ ਜਾਇਦਾਦਾਂ ਜ਼ਬਤ ਕਰ ਲਈਆਂ ਹਨ। ਸ਼ੇਖ ਹਸੀਨਾ ਅਤੇ ਅਸਦੁਜ਼ਮਾਨ ਕਮਾਲ ਹੁਣ ਭਾਰਤ ‘ਚ ਰਹਿੰਦੇ ਹਨ।
ਇਸ ਦੇ ਨਾਲ ਹੀ ਬੰਗਲਾਦੇਸ਼ ‘ਚ ਹਸੀਨਾ (Sheikh Hasina) ਅਤੇ ਸਾਬਕਾ ਗ੍ਰਹਿ ਮੰਤਰੀ ਕਮਾਲ ਦੀਆਂ ਸਾਰੀਆਂ ਜਾਇਦਾਦਾਂ ਨੂੰ ਜ਼ਬਤ ਕਰਨ ਦਾ ਆਦੇਸ਼ ਜਾਰੀ ਕੀਤਾ ਗਿਆ ਹੈ। ਸ਼ੇਖ ਹਸੀਨਾ ਬਾਰੇ ਫੈਸਲੇ ਵਾਲੇ ਦਿਨ, ਉਨ੍ਹਾਂ ਦੀ ਪਾਰਟੀ ਅਵਾਮੀ ਲੀਗ ਨੇ ਬੰਗਲਾਦੇਸ਼ ਬੰਦ ਦਾ ਸੱਦਾ ਦਿੱਤਾ ਹੈ। ਪਾਰਟੀ ਦਾ ਦਾਅਵਾ ਹੈ ਕਿ ਉਸਦੇ ਆਗੂ ਵਿਰੁੱਧ ਸਾਰੇ ਦੋਸ਼ ਰਾਜਨੀਤੀ ਤੋਂ ਪ੍ਰੇਰਿਤ ਹਨ।
ਜਿਕਰਯੋਗ ਯੋਗ ਹੈ ਕਿ ਸ਼ੇਖ ਹਸੀਨਾ ਇਸ ਸਮੇਂ ਭਾਰਤ ‘ਚ ਹੈ। ਟ੍ਰਿਬਿਊਨਲ ‘ਚ ਕੇਸ ਦੀ ਸੁਣਵਾਈ ਦੌਰਾਨ ਉਨ੍ਹਾਂ ਨੇ ਕਿਹਾ ਸੀ ਕਿ ਉਸਦੇ ਵਿਰੁੱਧ ਸਾਰੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ ਅਤੇ ਉਸਨੂੰ ਅਜਿਹੇ ਫੈਸਲਿਆਂ ਦੀ ਕੋਈ ਪਰਵਾਹ ਨਹੀਂ ਹੈ। ਆਈਸੀਟੀ ਫੈਸਲੇ ਤੋਂ ਪਹਿਲਾਂ ਆਪਣੇ ਸਮਰਥਕਾਂ ਨੂੰ ਜਾਰੀ ਕੀਤੇ ਗਏ ਇੱਕ ਆਡੀਓ ਸੰਦੇਸ਼ ‘ਚ ਹਸੀਨਾ ਨੇ ਕਿਹਾ ਸੀ ਕਿ ਮੁਹੰਮਦ ਯੂਨਸ ਦੀ ਅਗਵਾਈ ਵਾਲੀ ਅੰਤਰਿਮ ਸਰਕਾਰ ਉਸਦੀ ਪਾਰਟੀ ਨੂੰ ਤਬਾਹ ਕਰਨਾ ਚਾਹੁੰਦੀ ਹੈ। ਹਸੀਨਾ ਨੇ ਕਿਹਾ ਸੀ ਕਿ ਇਹ ਇੰਨਾ ਆਸਾਨ ਨਹੀਂ ਹੈ। ਅਵਾਮੀ ਲੀਗ ਇੱਕ ਅਜਿਹੀ ਪਾਰਟੀ ਹੈ ਜੋ ਜ਼ਮੀਨੀ ਪੱਧਰ ਤੋਂ ਉੱਭਰੀ ਹੈ।
Read More: ਮੁਹੰਮਦ ਯੂਨਸ ਦੀ ਭਾਰਤ ਪ੍ਰਤੀ ਦੁਸ਼ਮਣੀ ਮੂਰਖਤਾਪੂਰਨ: ਸ਼ੇਖ ਹਸੀਨਾ



