ਚੰਡੀਗੜ੍ਹ, 09 ਮਾਰਚ 2023: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਬੀਓਪੀ ਰਾਜਾਤਾਲ 144 ਬਟਾਲੀਅਨ, ਅੰਮ੍ਰਿਤਸਰ ਸੈਕਟਰ ਦੇ ਏਓਆਰ ਵਿੱਚ 8-9 ਮਾਰਚ ਦੀ ਦਰਮਿਆਨੀ ਰਾਤ ਨੂੰ ਇੱਕ ਘੁਸਪੈਠੀਆ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵਿੱਚ ਘੁਸਪੈਠ ਕਰਨ ਦੀ ਕੋਸ਼ਿਸ਼ ਕਰ ਰਿਹਾ ਸੀ। ਇਸ ਦੌਰਾਨ ਬੀਐਸਐਫ (BSF) ਜਵਾਨਾਂ ਨੇ ਉਨ੍ਹਾਂ ‘ਤੇ ਗੋਲੀਬਾਰੀ ਕੀਤੀ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਮੁੱਢਲੀ ਪੁੱਛਗਿੱਛ ਦੌਰਾਨ ਉਸ ਨੇ ਆਪਣੀ ਪਛਾਣ ਬੰਗਲਾਦੇਸ਼ੀ ਨਾਗਰਿਕ ਵਜੋਂ ਦੱਸੀ। ਇਸ ਮਾਮਲੇ ਦੀ ਜਾਂਚ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ |
ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ BSF ਵਲੋਂ ਇੱਕ ਬੰਗਲਾਦੇਸ਼ੀ ਨਾਗਰਿਕ ਗ੍ਰਿਫਤਾਰ
