TheUnmute.com

ਵਿਸ਼ੇਸ਼ ਸਿਖਲਾਈ ਲਈ 36 ਪ੍ਰਿੰਸੀਪਲਾਂ ਦੇ ਬੈਚ ਨੂੰ ਸਿੰਗਾਪੁਰ ਲਈ CM ਮਾਨ ਨੇ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਚੰਡੀਗੜ੍ਹ 04 ਫਰਵਰੀ 2023: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ਵਿਸ਼ੇਸ਼ ਸਿਖਲਾਈ ਦੇਣ ਲਈ ਪਹਿਲੇ ਬੈਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਿੰਗਾਪੁਰ (Singapore) ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਬੈਚ ਵਿੱਚ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਭੇਜੇ ਗਏ ਹਨ। ਜਿਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ।

Image

ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਚੋਣਾਂ ਦੌਰਾਨ ਦਿੱਤੀ ਗਈ ਗਾਰੰਟੀ ਦੇ ਤਹਿਤ ਅੱਜ ਸਾਡੇ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲ ਸਿਖਲਾਈ ਲਈ ਸਿੰਗਾਪੁਰ (Singapore) ਜਾ ਰਹੇ ਹਨ… ਮੈਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਨ੍ਹਾਂ ਨੂੰ ਇਸ ਯਾਤਰਾ ਨੂੰ ਸਫਲ ਬਣਾਉਣ ਲਈ ਹੱਲਾਸ਼ੇਰੀ ਦਿੱਤੀ | ਆਉਣ ਵਾਲੇ ਸਮੇਂ ‘ਚ ਹੋਰ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਬੈਚ ਵੀ ਬਾਹਰ ਭੇਜਾਂਗੇ |

Exit mobile version