July 4, 2024 2:55 pm
ਬੰਦੀ ਸਿੰਘਾਂ

ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ-ਮੋਹਾਲੀ ਬਾਰਡਰ ਵਿਖੇ ਮੋਰਚੇ ‘ਚ ਸ਼ਾਮਲ ਹੋਣ ਲਈ ਕਿਸਾਨਾਂ ਦਾ ਜੱਥਾ ਰਵਾਨਾ

ਚੰਡੀਗੜ੍ਹ, 24 ਜਨਵਰੀ 2023: ਸਜ਼ਾਵਾਂ ਪੂਰੀਆਂ ਕਰ ਚੁੱਕੇ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਿੱਖ ਜਥੇਬੰਦੀਆਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਵੱਖ ਵੱਖ ਜਥਬੰਦੀਆਂ ਵਲੋ ਮੋਹਾਲੀ- ਚੰਡੀਗ੍ਹੜ ਵਿਖੇ ਕੇਂਦਰ ਅਤੇ ਸੂਬਾ ਸਰਕਾਰ ਦੇ ਖ਼ਿਲਾਫ਼ ਪੱਕਾ ਮੋਰਚਾ ਲਗਾਇਆ ਹੋਇਆ ਹੈ | ਇਸ ਮੋਰਚੇ ਵਿੱਚ ਸ਼ਾਮਿਲ ਹੋਣ ਅਤੇ ਉਸਦੇ ਸਮਰਥਨ ਲਈ ਸੰਯੁਕਤ ਕਿਸਾਨ ਯੂਨੀਅਨ ( ਗੈਰ ਰਾਜਨੀਤਿਕ ) ਵਲੋਂ ਪੰਜਾਬ ਦੇ ਵੱਖ ਵੱਖ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜੱਥੇ ਰਵਾਨਾ ਹੋਏ |

ਇਸ ਦੌਰਾਨ ਕਿਸਾਨ ਆਗੂਆਂ ਨੇ ਕਿਹਾ ਕਿ ਸਜ਼ਾਵਾਂ ਭੁਗਤ ਚੁੱਕੇ ਬੰਦੀ ਸਿੰਘਾਂ ਨੇ ਜ਼ੁਲਮ ਦੇ ਖਾਤਮੇ ਲਈ ਇਹ ਸੰਘਰਸ਼ ਕੀਤਾ ਜਾ ਰਿਹਾ ਹੈ, ਪਰ ਕੇਂਦਰ ਸਰਕਾਰ ਵੱਲੋਂ ਉਹਨਾਂ ਨੂੰ ਜਾਣ-ਬੁੱਝ ਕੇ ਰਿਹਾਅ ਨਹੀਂ ਕੀਤਾ ਜਾ ਰਿਹਾ ਜਦਕਿ ਇਸ ਦੇਸ਼ ਵਿੱਚ ਬਲਾਤਕਾਰੀਆਂ ਨੂੰ ਪੈਰੋਲ ‘ਤੇ ਭੇਜਿਆ ਜਾ ਰਿਹਾ ਹੈ |

ਉਨ੍ਹਾਂ ਨੇ ਕਿਹਾ ਕਿ ਰਜੀਵ ਗਾਂਧੀ ਦਾ ਕਤਲ ਕਰਨ ਵਾਲੇ ਕਾਤਲ ਬਾਹਰ ਘੁੰਮ ਰਹੇ ਹਨ ਪਰ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਭੁਗਤ ਚੁੱਕੇ ਹਨ ਉਹਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ | ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਜੋ ਮੋਰਚਾ ਸਿੱਖ ਕੌਮ ਦੀਆ ਮੰਗਾ ਅਤੇ ਹੱਕਾਂ ਲਈ ਚੱਲ ਰਿਹਾ ਹੈ |