Site icon TheUnmute.com – Punjabi News

ਪੰਜਾਬ ‘ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕੁਲਦੀਪ ਸਿੰਘ ਤੇ ਗੁਰਦਰਸ਼ਨ ਲਾਲ ‘ਆਪ’ ‘ਚ ਹੋਏ ਸ਼ਾਮਲ

BJP

ਚੰਡੀਗੜ੍ਹ, ਪੰਜਾਬ, 27 ਅਪ੍ਰੈਲ 2024: ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਮਾਹੌਲ ਦਰਮਿਆਨ ਭਾਜਪਾ (BJP) ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ ਲੱਗਾ ਹੈ। ਭਾਜਪਾ ਓਬੀਸੀ ਮੋਰਚਾ ਦੇ ਸਕੱਤਰ ਕੁਲਦੀਪ ਸਿੰਘ ਸੈਂਟੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਦੇ ਐਸਸੀ ਵਿੰਗ ਦੇ ਦੋਆਬਾ ਜਨਰਲ ਸਕੱਤਰ ਗੁਰਦਰਸ਼ਨ ਲਾਲ ਵੀ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਸੀਐਮ ਭਗਵੰਤ ਮਾਨ ਨੇ ਇਨ੍ਹਾਂ ਦੋਵਾਂ ਨੂੰ ਸ਼ਾਮਲ ਕੀਤਾ ਹੈ। ਇਸ ਮੌਕੇ ਪਵਨ ਕੁਮਾਰ ਟੀਨੂੰ ਵੀ ਹਾਜ਼ਰ ਸਨ।