ਚੰਡੀਗੜ੍ਹ, 04 ਅਕਤੂਬਰ 2023: ਕਥਿਤ ਪਲਾਟ ਘਪਲੇ ਮਾਮਲੇ ‘ਚ ਸਾਬਕਾ ਵਿੱਤ ਮੰਤਰੀ ਅਤੇ ਮੌਜੂਦਾ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੀ ਅਗਾਊਂ ਜਮਾਨਤ ਦੀ ਅਰਜੀ ਨੂੰ ਬਠਿੰਡਾ ਅਦਾਲਤ ਨੇ ਰੱਦ ਕਰ ਦਿੱਤੀ ਹੈ । ਐਡੀਸ਼ਨਲ ਸੈਸ਼ਨ ਜੱਜ ਰਾਜਕੁਮਾਰ ਸਿੰਘਲਾ ਦੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫੈਸਲਾ ਰਾਖਵਾਂ ਰੱਖ ਲਿਆ ਸੀ। ਦੁਪਿਹਰ ਬਾਅਦ ਜਦੋਂ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ |
ਮਨਪ੍ਰੀਤ ਸਿੰਘ ਬਾਦਲ (Manpreet Singh Badal) ਦੇ ਵਕੀਲ ਸੁਖਦੀਪ ਸਿੰਘ ਭਿੰਡਰ ਨੇ ਬਠਿੰਡਾ ਅਦਾਲਤ ਵਿੱਚ ਹੋਈ ਸੁਣਵਾਈ ਨੂੰ ਲੈ ਕੇ ਮੀਡੀਆ ਨੂੰ ਜਾਣਕਾਰੀ ਦਿੱਤੀ ਹੈ । ਉਨ੍ਹਾਂ ਨੇ ਕਿਹਾ ਕਿ ਉਹ ਹੁਣ ਹਾਈਕੋਰਟ ਦਾ ਦਰਵਾਜ਼ਾ ਖੜਕਾਉਣਗੇ। ਉਨ੍ਹਾਂ ਨੇ ਦਾਅਵਾ ਕੀਤਾ ਕਿ ਮਨਪ੍ਰੀਤ ਸਿੰਘ ਬਾਦਲ ‘ਤੇ ਲੱਗੇ ਗਏ ਸਾਰੇ ਦੋਸ਼ ਬੇਬੁਨਿਆਦ ਹਨ। ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਹਾਈਕੋਰਟ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਜਰੂਰ ਇਨਸਾਫ ਮਿਲੇਗਾ। ਜਿਕਰਯੋਗ ਹੈ ਕਿ ਮਾਮਲੇ ਵਿੱਚ ਵਿਜੀਲੈਂਸ ਨੇ ਮਨਪ੍ਰੀਤ ਸਿੰਘ ਬਾਦਲ ਦੀ ਭਾਲ ਵਿੱਚ ਕਈ ਥਾਵਾਂ ‘ਤੇ ਛਾਪੇਮਾਰੀ ਕੀਤੀ ਹੈ।