ਹਰਿਆਣਾ ‘ਚ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਵੱਡਾ ਝੱਟਕਾ, ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ ਦਾ ਗਠਨ

Shiromani Akali Dal Badal

ਚੰਡੀਗੜ੍ਹ 22 ਅਗਸਤ 2022: ਸ਼੍ਰੋਮਣੀ ਅਕਾਲੀ ਦਲ ਬਾਦਲ (Shiromani Akali Dal Badal) ਨੂੰ ਹਰਿਆਣਾ ‘ਚ ਵੱਡਾ ਝੱਟਕਾ ਲੱਗਾ ਹੈ | ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਸਮੇਤ ਰਾਜ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ |ਇਸਦੇ ਨਾਲ ਹੀ ਕਰਨਾਲ ਤੋ ਅਕਾਲੀ ਦਲ ਦੇ ਸ਼੍ਰੋਮਣੀ ਕਮੇਟੀ ਮੈਂਬਰ ਭੁਪਿੰਦਰ ਸਿੰਘ ਅਸੰਧ ਸਣੇ ਸੂਬੇ ਦੇ ਕਈ ਸੀਨੀਅਰ ਅਕਾਲੀ ਆਗੂਆਂ ਨੇ ਨਵੇ ਸ਼੍ਰੋਮਣੀ ਅਕਾਲੀ ਦਲ ਹਰਿਆਣਾ ਸਟੇਟ (Shiromani Akali Dal Haryana State) ਦਾ ਗਠਨ ਕਰ ਦਿੱਤਾ ਹੈ |

ਇਸਦੇ ਨਾਲ ਹੀ 5 ਮੈਂਬਰੀ ਕਮੇਟੀ ਦਾ ਐਲਾਨ ਕੀਤਾ ਗਿਆ ਹੈ | ਇਸ 5 ਮੈਂਬਰੀ ਕਮੇਟੀ ਵਿੱਚ ਭੁਪਿੰਦਰ ਸਿੰਘ ਅਸੰਧ, ਗੁਰਮੀਤ ਸਿੰਘ ਟਰੋਲਕੇਵਾਲ, ਕੰਵਲਜੀਤ ਸਿੰਘ ਅਜਰਾਣਾ, ਸੁਖਦੇਵ ਸਿੰਘ ਗੋਬਿੰਦਗੜ੍ਹ, ਇੰਦਰਪਾਲ ਸਿੰਘ ਕਰਨਾਲ ਨੂੰ ਸ਼ਾਮਲ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਕਰਨਾਲ ਦੇ ਡੇਰਾ ਕਾਰ ਸੇਵਾ ਕਲੰਦਰੀ ਗੇਟ ਵਿਖੇ ਜਲਦ ਹੀ ਸੂਬਾ ਪੱਧਰੀ ਸਿੱਖ ਕਨਵੈਸ਼ਨ ਕੀਤੀ ਜਾਵੇਗੀ |

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।