ਚੰਡੀਗੜ੍ਹ, 14 ਜਨਵਰੀ 2022 : ਪੰਜਾਬ ਦੀ ਸਿਆਸਤ ਦਾ ਵੱਡਾ ਨਾਂ ਸਾਬਕਾ ਕੇਂਦਰੀ ਮੰਤਰੀ ਸਵਰਗੀ ਬੂਟਾ ਸਿੰਘ ਦੇ ਭਤੀਜੇ ਜੋਗਿੰਦਰ ਸਿੰਘ ਮਾਨ ਨੇ ਪਾਰਟੀ ਅਤੇ ਕੈਬਨਿਟ ਰੈਂਕ ਦੀ ਪ੍ਰਧਾਨਗੀ ਛੱਡ ਦਿੱਤੀ ਹੈ। ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਮਾਨ ਨੇ ਆਪਣੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।
ਦੱਸ ਦੇਈਏ ਕਿ ਮਾਨ ਜੋ 1985, 1992 ਅਤੇ 2002 ਵਿੱਚ ਫਗਵਾੜਾ ਤੋਂ ਵਿਧਾਇਕ ਰਹੇ ਹਨ, ਉਹ ਪੰਜਾਬ ਵਿੱਚ ਬੇਅੰਤ ਸਿੰਘ, ਹਰਚਰਨ ਸਿੰਘ ਬਰਾੜ, ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੀਆਂ ਸਰਕਾਰਾਂ ਵਿੱਚ ਮੰਤਰੀ ਰਹੇ ਹਨ।
ਉਨ੍ਹਾਂ ਕਿਹਾ ਕਿ ਉਹ ਚਾਹੁੰਦੇ ਸਨ ਕਿ ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਦੇਹ ਨੂੰ ਕਾਂਗਰਸ ਦੇ ਝੰਡੇ ‘ਚ ਲਪੇਟਿਆ ਜਾਵੇ ਪਰ ਮਹਾਰਾਜਾ, ਕੈਪਟਨ ਅਤੇ ਸਿੱਧੂ ਵਰਗੇ ਧਨਾਢ ਅਤੇ ਮੌਕਾਪ੍ਰਸਤਾਂ ਦੀ ਸ਼ਹਿ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ ਦੋਸ਼ੀਆਂ ਨੂੰ ਪਨਾਹ ਦੇਣ ਕਾਰਨ ਹੁਣ ਉਨ੍ਹਾਂ ਦੀ ਜ਼ਮੀਰ ਪਾਰਟੀ ਅੰਦਰ ਰਹਿਣ ਦੀ ਇਜਾਜ਼ਤ ਨਹੀਂ ਦਿੰਦੀ।