ਚੰਡੀਗੜ੍ਹ, 20 ਅਪ੍ਰੈਲ 2024: ਲੋਕ ਸਭਾ ਚੋਣਾਂ ਦਰਮਿਆਨ ਪੰਜਾਬ ਕਾਂਗਰਸ ਨੂੰ ਇੱਕ ਹੋਰ ਝਟਕਾ ਲੱਗਾ ਹੈ। ਜਲੰਧਰ ਦੇ ਕਾਂਗਰਸੀ ਆਗੂ ਤੇਜਿੰਦਰ ਸਿੰਘ ਬਿੱਟੂ (Tejinder Singh Bittu) ਨੇ ਕਾਂਗਰਸ ਪਾਰਟੀ ਤੋਂ ਅਸਤੀਫਾ ਦੇ ਦਿੱਤਾ ਹੈ ਅਤੇ ਉਨ੍ਹਾਂ ਦੇ ਭਾਜਪਾ ‘ਚ ਸ਼ਾਮਲ ਹੋਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਸਮੇਂ ਉਹ ਆਲ ਇੰਡੀਆ ਕਾਂਗਰਸ ਕਮੇਟੀ ਦੇ ਸਕੱਤਰ ਅਤੇ ਹਿਮਾਚਲ ਪ੍ਰਦੇਸ਼ ਦੇ ਸਹਿ-ਇੰਚਾਰਜ ਸਨ। ਉਹ ਜਲੰਧਰ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਹਿ ਚੁੱਕੇ ਹਨ ਅਤੇ ਇਕ ਵਾਰ ਵਿਧਾਨ ਸਭਾ ਚੋਣ ਵੀ ਲੜ ਚੁੱਕੇ ਹਨ।
ਫਰਵਰੀ 22, 2025 4:46 ਬਾਃ ਦੁਃ