July 5, 2024 9:23 pm
RANGLA PUNJAB

ਮਾਨ ਸਰਕਾਰ ਦੀ ਵੱਡੀ ਪਹਿਲਕਦਮੀ, ਸੂਬੇ ‘ਚ ਜਲਦ ਸ਼ੁਰੂ ਹੋਣਗੀਆਂ ਯੋਗਸ਼ਾਲਾ

ਚੰਡੀਗੜ੍ਹ, 31 ਮਾਰਚ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਯੋਗਾ ਨੂੰ ਲੈ ਕੇ ਵੱਡੀ ਪਹਿਲ ਸ਼ੁਰੂ ਕਰਨ ਜਾ ਰਹੀ ਹੈ। ਪੰਜਾਬ ਸਰਕਾਰ ਜਲਦੀ ਹੀ ਯੋਗਸ਼ਾਲਾ (Yogashalas) ਸ਼ੁਰੂ ਕਰੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਯੋਗਸ਼ਾਲਾ ਦੇ ਨਾਂ ‘ਤੇ ਸ਼ੁਰੂ ਕੀਤੀ ਗਈ ਇਸ ਮੁਹਿੰਮ ‘ਚ ਰੋਜ਼ਾਨਾ ਲੋਕਾਂ ਨੂੰ ਮੁਫਤ ਯੋਗਾ ਦੀ ਸਿੱਖਿਆ ਦਿੱਤੀ ਜਾਵੇਗੀ। ਪ੍ਰਮਾਣਿਤ ਯੋਗਾ ਇੰਸਟ੍ਰਕਟਰ ਯੋਗਾ ਸਿੱਖਿਆ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣਗੇ।

ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਜਦੋਂ ਪ੍ਰਧਾਨ ਮੰਤਰੀ ਨੇ LG ਨੂੰ ਕਹਿ ਕੇ ਦਿੱਲੀ ਵਿੱਚ ਮੁਫਤ ਯੋਗਾ ਕਲਾਸਾਂ ਬੰਦ ਕਰਵਾ ਦਿੱਤੀ ਸੀ, ਅਸੀਂ ਉਨ੍ਹਾਂ ਨੂੰ ਪੰਜਾਬ ਵਿੱਚ ਸ਼ੁਰੂ ਕੀਤਾ ਹੈ । ਦਿੱਲੀ ਵਿੱਚ ਦਿੱਲੀ ਸਰਕਾਰ ਦੀ ਮੁਫ਼ਤ ਕਲਾਸਾਂ ਵਿੱਚ ਰੋਜ਼ਾਨਾ 17,000 ਲੋਕ ਯੋਗਾ ਕਰਦੇ ਸਨ। ਉਨ੍ਹਾਂ ਦਾ ਯੋਗਾ ਬੰਦ ਹੋ ਗਿਆ। ਇਸ ਦਾ ਫਾਇਦਾ ਕਿਸ ਨੂੰ?