ਚੰਡੀਗੜ੍ਹ, 02 ਅਕਤੂਬਰ 2023: ਦਿੱਲੀ ਦੇ ਮੁੱਖ ਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਅੱਜ ਪੰਜਾਬ ਦੌਰੇ ਉਤੇ ਹਨ। ਪਟਿਆਲਾ ਵਿਖੇ ਅਰਵਿੰਦ ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਆਖਿਆ ਕਿ ਪੰਜਾਬ ਵਿੱਚ ਭ੍ਰਿਸ਼ਟ ਵਿਅਕਤੀ ਨੂੰ ਨਹੀਂ ਛੱਡਾਂਗੇ। ਉਨ੍ਹਾਂ ਨੇ ਸੁਖਪਾਲ ਖਹਿਰਾ ਦਾ ਨਾਂ ਲਏ ਬਿਨਾਂ ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਇੱਕ ਵੱਡੇ ਆਗੂ ਨੂੰ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ। ਜਿਸਦੇ ਚੱਲਦੇ ਸਾਰੀਆਂ ਪਾਰਟੀਆਂ ਭਗਵੰਤ ਮਾਨ ਨੂੰ ਗਾਲ੍ਹਾਂ ਕੱਢਣ ਲੱਗ ਪਈਆਂ। ਅਰਵਿੰਦ ਕੇਜਰੀਵਾਲ ਨੇ ਆਖਿਆ ਕਿ ਸਾਡੀ ਲੜਾਈ ਕਿਸੇ ਪਾਰਟੀ ਜਾਂ ਕਿਸੇ ਸਿਆਸੀ ਆਗੂ ਖ਼ਿਲਾਫ਼ ਨਹੀਂ ਹੈ | ਸਾਡੀ ਲੜਾਈ ਨਸ਼ੇ ਦੇ ਖ਼ਿਲਾਫ਼ ਹੈ | ਉਨ੍ਹਾਂ ਨੇ ਸਾਰੀਆਂ ਪਾਰਟੀਆਂ ਨੂੰ ਨਸ਼ੇ ਖ਼ਿਲਾਫ਼ ਜੰਗ ਵਿੱਚ ਸਾਥ ਦੇਣ ਦੀ ਅਪੀਲ ਕੀਤੀ ਹੈ |