Navjot Singh Sidhu

ਇਤਰਾਜ਼ਯੋਗ ਟਿੱਪਣੀ ਮਾਮਲੇ ‘ਚ ਚੰਡੀਗੜ੍ਹ ਅਦਾਲਤ ਵੱਲੋਂ ਨਵਜੋਤ ਸਿੱਧੂ ਨੂੰ ਵੱਡੀ ਰਾਹਤ

ਚੰਡੀਗੜ੍ਹ 17 ਅਗਸਤ 2022: ਪਟਿਆਲਾ ਕੇਂਦਰੀ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਚੰਡੀਗੜ੍ਹ ਅਦਾਲਤ ਨੇ ਮਾਣਹਾਨੀ ਦੇ ਕੇਸ ‘ਚ ਵੱਡੀ ਰਾਹਤ ਦਿੱਤੀ ਹੈ | ਚੰਡੀਗੜ੍ਹ ਅਦਾਲਤ ਨੇ ਨਵਜੋਤ ਸਿੱਧੂ ਖ਼ਿਲਾਫ ਦਾਇਰ ਮਾਣਹਾਨੀ ਦੇ ਕੇਸ ਨੂੰ ਖ਼ਾਰਜ ਕਰ ਦਿੱਤਾ ਹੈ।

ਜਿਕਰਯੋਗ ਹੈ ਕਿ ਪੰਜਾਬ ‘ਚ ਵਿਧਾਨ ਸਭਾ ਚੋਣਾਂ 2022 ਦੌਰਾਨ ਨਵਜੋਤ ਸਿੱਧੂ ਨੇ ਪੁਲਿਸ ਮੁਲਾਜ਼ਮਾਂ ‘ਤੇ ਇਤਰਾਜ਼ਯੋਗ ਟਿੱਪਣੀ ਕੀਤੀ ਸੀ ਅਤੇ ਚੰਡੀਗੜ੍ਹ ਪੁਲਿਸ ਦੇ ਡੀਐਸਪੀ ਦਿਲਸ਼ੇਰ ਚੰਦੇਲ ਨੇ ਕੇਸ ਦਰਜ ਕੀਤਾ ਸੀ | ਸਿੱਧੂ ਦੀ ਇਸ ਟਿੱਪਣੀ ਦੀ ਕਾਫ਼ੀ ਆਲੋਚਨਾਵਾਂ ਵੀ ਹੋਈ | ਨਵਜੋਤ ਸਿੱਧੂ (Navjot Sidhu) ਇਸ ਸਮੇਂ ਰੋਡਰੇਜ਼ ਮਾਮਲੇ ਵਿੱਚ ਪਟਿਆਲਾ ਕੇਂਦਰੀ ਜੇਲ੍ਹ ਵਿੱਚ ਬੰਦ ਹਨ ।

Scroll to Top