Sukhbir Singh Badal

Sukhbir Badal: ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲੇ ਸੰਬੰਧੀ ਪੁਲਿਸ ਵੱਲੋਂ ਵੱਡਾ ਖੁਲਾਸਾ

ਚੰਡੀਗੜ੍ਹ, 04 ਦਸੰਬਰ 2024: Sukhbir Singh Badal News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦਿੱਤੇ ਸੁਖਬੀਰ ਸਿੰਘ ਬਾਦਲ ‘ਤੇ ਹ.ਮ.ਲਾ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ | ਘਟਨਾ ਤੋਂ ਬਾਅਦ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਹਰਿਮੰਦਰ ਸਾਹਿਬ ਪੁੱਜੇ।

ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਦੇ ਕਾਰਨਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਫਿਲਹਾਲ ਇਹ ਘਟਨਾ ‘ਚ ਇਕੱਲੇ ਵਿਅਕਤੀ ਦੀ ਸ਼ਮੂਲੀਅਤ ਸਾਹਮਣੇ ਆਈ ਹੈ, ਬਾਕੀ ਜਾਂਚ ਜਾਰੀ ਹੈ |

ਉਨ੍ਹਾਂ ਦੱਸਿਆ ਕਿ ਪੁਲਿਸ ਦੀ ਸਾਵਧਾਨੀ ਨਾਲ ਇਹ ਘਟਨਾ ਤੋਂ ਸੁਖਬੀਰ ਸਿੰਘ ਬਾਦਲ ਦਾ ਬਚਾਅ ਹੋ ਗਿਆ | ਉਨ੍ਹਾਂ ਦੱਸਿਆ ਕਿ ਪੌਣੇ ਦੋ ਸੌ ਮੁਲਾਜ਼ਮਾਂ ਨੂੰ ਸਿਵਲ ਵਰਦੀ ‘ਚ ਸੁਰੱਖਿਆ ‘ਚ ਲਗਾਇਆ ਗਿਆ ਹੈ | ਫੜੇ ਗਏ ਵਿਅਕਤੀ ਦੀ ਪਛਾਣ ਨਰਾਇਣ ਸਿੰਘ ਚੌੜਾ, ਵਾਸੀ ਡੇਰਾਬਾਬਾ ਨਾਨਕ, ਗੁਰਦਾਸਪੁਰ ਵਜੋਂ ਹੋਈ ਹੈ। ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ‘ਤੇ ਪਹਿਲਾਂ ਵੀ ਕਈਂ ਅਪਰਾਧਿਕ ਮਾਮਲੇ ਦਰਜ ਸਨ ਅਤੇ ਜੇਲ੍ਹ ਵੀ ਕੱਟ ਚੁੱਕਾ ਹੈ | ਉਹ ਦਲ ਖਾਲਸਾ ਦਾ ਮੈਂਬਰ ਦੱਸਿਆ ਜਾ ਰਿਹਾ ਹੈ।

ਸੁਖਬੀਰ ਸਿੰਘ ਬਾਦਲ (Sukhbir Singh Badal) ਸ੍ਰੀ ਹਰਿਮੰਦਰ ਸਾਹਿਬ ਦੇ ਗੇਟ ਦੇ ਸੇਵਾ ਨਿਭਾ ਰਹੇ ਸਨ, ਹਮਲਾਵਰ ਨਰਾਇਣ ਸਿੰਘ ਚੌੜਾ ਮੱਥਾ ਟੇਕਣ ਦੇ ਬਹਾਨੇ ਸ੍ਰੀ ਹਰਿਮੰਦਰ ਸਾਹਿਬ ਆਇਆ ਸੀ। ਸੁਖਬੀਰ ਦੇ ਸੁਰੱਖਿਆ ਕਰਮੀਆਂ ਨੂੰ ਵੀ ਇਸ ਦੀ ਭਿਣਕ ਪੈ ਗਈ। ਚੌੜਾ ਪਹਿਲਾਂ ਉਥੇ ਹੀ ਘੁੰਮਦਾ ਰਿਹਾ। ਇਸ ਤੋਂ ਬਾਅਦ ਉਹ ਹੌਲੀ-ਹੌਲੀ ਹਰਿਮੰਦਰ ਸਾਹਿਬ ਦੇ ਗੇਟ ਵੱਲ ਵਧਿਆ, ਜਿੱਥੇ ਸੁਖਬੀਰ ਸਿੰਘ ਬਾਦਲ ਵ੍ਹੀਲ ਚੇਅਰ ‘ਤੇ ਬੈਠੇ ਸੇਵਾਦਾਰ ਦੀ ਡਿਊਟੀ ਕਰ ਰਹੇ ਸਨ।

ਜਦੋਂ ਸੁਖਬੀਰ ਬਾਦਲ ਤੋਂ ਉਸਦੀ ਦੂਰੀ ਕੁਝ ਮੀਟਰ ਹੀ ਰਹਿ ਗਈ ਤਾਂ ਉਸਨੇ ਆਪਣੀ ਜੈਕੇਟ ‘ਚ ਛੁਪਿਆ ਪਿਸਤੌਲ ਕੱਢ ਲਿਆ ਅਤੇ ਸੁਖਬੀਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਗੋਲੀ ਚਲਾ ਦਿੱਤੀ । ਸੁਖਬੀਰ ਬਾਦਲ ਦੇ ਸੁਰੱਖਿਆ ਕਰਮਚਾਰੀ ਪਹਿਲਾਂ ਹੀ ਉਨ੍ਹਾਂ ‘ਤੇ ਨਜ਼ਰ ਰੱਖ ਰਹੇ ਸਨ। ਉਸ ਦੀ ਇਹ ਹਰਕਤ ਦੇਖ ਕੇ ਉਸ ਨੇ ਝੱਟ ਉਸ ਦਾ ਹੱਥ ਫੜ ਕੇ ਉਸ ਨੂੰ ਉੱਪਰ ਚੁੱਕ ਲਿਆ। ਜਿਸ ਕਾਰਨ ਗੋਲੀ ਹਰਿਮੰਦਰ ਸਾਹਿਬ ਦੀ ਕੰਧ ‘ਚ ਲੱਗ ਗਈ। ਇਸ ਤੋਂ ਬਾਅਦ ਥਾਣੇਦਾਰ ਰਛਪਾਲ ਸਿੰਘ ਅਤੇ ਪਰਮਿੰਦਰ ਸਿੰਘ ਨੇ ਹਮਲਾਵਰ ਨੂੰ ਫੜ ਲਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਘਟਨਾ ਦੀ ਪੁਲਿਸ ਦੇ ਨਾਲ-ਨਾਲ ਅਸੀਂ ਵੀ ਆਪਣੇ ਸੋਰਸਾਂ ਨਾਲ ਜਾਂਚ ਕਰਾਂਗੇ | ਬਲਵਿੰਦਰ ਸਿੰਘ ਭੂੰਦੜ ਨੇ ਕਿਹਾ ਕਿ ਇਹ ਘਟਨਾ ਮੰਦਭਾਗੀ ਹੈ, ਅਸੀਂ ਸੇਵਾ ਜਾਰੀ ਰੱਖਾਂਗੇ |

Scroll to Top