California

ਕੈਲੀਫੋਰਨੀਆ ਸੂਬੇ ‘ਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਵਾਲਾ ਬਿੱਲ ਪਾਸ

ਚੰਡੀਗੜ੍ਹ, 12 ਮਈ 2023: ਅਮਰੀਕਾ ਦੇ ਕੈਲੀਫੋਰਨੀਆ (California) ਸੂਬੇ ਵਿਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਲਈ ਇਕ ਬਿੱਲ ਪਾਸ ਕੀਤਾ ਗਿਆ ਹੈ। ਅਜਿਹਾ ਕਰਨ ਵਾਲਾ ਕੈਲੀਫੋਰਨੀਆ ਅਮਰੀਕਾ ਦਾ ਪਹਿਲਾ ਸੂਬਾ ਬਣ ਗਿਆ ਹੈ। ਰਾਜਪਾਲ ਬਿੱਲ ‘ਤੇ ਦਸਤਖਤ ਕਰਨ ਤੋਂ ਪਹਿਲਾਂ, ਇਸ ਨੂੰ ਰਾਜ ਦੇ ਉਪਰਲੇ ਸਦਨ ਦੁਆਰਾ ਵੀ ਪਾਸ ਕੀਤਾ ਜਾਵੇਗਾ। ਇਹ ਬਿੱਲ ਕੈਲੀਫੋਰਨੀਆ ਦੀ ਸੈਨੇਟਰ ਆਇਸ਼ਾ ਵਹਾਬ ਨੇ ਪੇਸ਼ ਕੀਤਾ ਸੀ। ਇਸ ਨੂੰ ‘SB 403’ ਕਿਹਾ ਜਾ ਰਿਹਾ ਹੈ। ਇਸ ਤਹਿਤ ਮੌਜੂਦਾ ਕਾਨੂੰਨ ਵਿੱਚ ਬਦਲਾਅ ਕੀਤੇ ਗਏ ਹਨ ਅਤੇ ਜਾਤ ਨੂੰ ਵੀ ਵਿਤਕਰੇ ਦਾ ਆਧਾਰ ਬਣਾਇਆ ਗਿਆ ਹੈ।

ਬਿੱਲ ਪਾਸ ਹੋਣ ਤੋਂ ਬਾਅਦ ਜੇਕਰ ਕੋਈ ਵਿਅਕਤੀ ਕੈਲੀਫੋਰਨੀਆ (California) ‘ਚ ਜਾਤ ਦੇ ਆਧਾਰ ‘ਤੇ ਵਿਤਕਰਾ ਕਰਦਾ ਹੈ ਤਾਂ ਇਸ ਨੂੰ ਅਪਰਾਧ ਮੰਨਿਆ ਜਾਵੇਗਾ। ਬਿੱਲ ਨੂੰ ਪਾਸ ਕਰਨ ਦੇ ਪੱਖ ‘ਚ 34 ਵੋਟਾਂ ਪਈਆਂ ਜਦਕਿ ਇਸ ਦੇ ਵਿਰੋਧ ‘ਚ ਸਿਰਫ 1 ਵੋਟ ਪਈ। ਇਹ ਕਾਨੂੰਨ ਕੈਲੀਫੋਰਨੀਆ ਰਾਜ ਦੇ ਸਾਰੇ ਲੋਕਾਂ ਨੂੰ ਸਾਰੇ ਵਪਾਰਕ ਅਦਾਰਿਆਂ ਵਿੱਚ ਰਹਿਣ, ਸਹੂਲਤਾਂ, ਵਿਸ਼ੇਸ਼ ਅਧਿਕਾਰਾਂ ਜਾਂ ਸੇਵਾਵਾਂ ਦੇ ਬਰਾਬਰ ਅਧਿਕਾਰ ਦੇਵੇਗਾ।

ਕੈਲੀਫੋਰਨੀਆ ਵਿਚ ਜਾਤੀ ਭੇਦਭਾਵ ‘ਤੇ ਪਾਬੰਦੀ ਲਗਾਉਣ ਦੀ ਮੁਹਿੰਮ ਗੈਰ-ਲਾਭਕਾਰੀ ਇਕੁਇਟੀ ਲੈਬ ਦੁਆਰਾ ਸ਼ੁਰੂ ਕੀਤੀ ਗਈ ਸੀ। ਇਹ ਉਹੀ ਸੰਗਠਨ ਹੈ ਜਿਸ ਨੇ ਪਿਛਲੇ ਸਾਲ ਗੂਗਲ ‘ਤੇ ਜਾਤੀ ਭੇਦਭਾਵ ਦਾ ਮੁੱਦਾ ਚੁੱਕਿਆ ਸੀ। ਇਸ ਦੇ ਨਾਲ ਹੀ ਇਸ ਤੋਂ ਪਹਿਲਾਂ ਫਰਵਰੀ ਵਿੱਚ ਸਿਆਟਲ ਸਿਟੀ ਕੌਂਸਲ ਵਿੱਚ ਵੀ ਜਾਤੀ ਭੇਦਭਾਵ ’ਤੇ ਪਾਬੰਦੀ ਲਗਾ ਦਿੱਤੀ ਗਈ ਸੀ।

ਇਸ ਮੁਹਿੰਮ ਦੀ ਅਗਵਾਈ ਕਸ਼ਮਾ ਸਾਵੰਤ ਨੇ ਕੀਤੀ। ਉਨ੍ਹਾਂ ਵੀਰਵਾਰ ਨੂੰ ਕੈਲੀਫੋਰਨੀਆ ‘ਚ ਬਿੱਲ ਪਾਸ ਹੋਣ ‘ਤੇ ਖੁਸ਼ੀ ਪ੍ਰਗਟਾਈ। ਇਸ ਦੇ ਨਾਲ ਹੀ ਅਮਰੀਕਾ ਵਿਚ ਜਾਤੀ ਭੇਦਭਾਵ ਨੂੰ ਖਤਮ ਕਰਨ ਲਈ ਕੰਮ ਕਰਨ ਵਾਲੇ ਦਿਲੀਪ ਮਹਾਕੇ ਨੇ ਇਸ ਬਿੱਲ ਨੂੰ ਅੰਬੇਡਕਰ ਦੀਆਂ ਕਦਰਾਂ-ਕੀਮਤਾਂ ਦੀ ਜਿੱਤ ਦੱਸਿਆ। ਉਨ੍ਹਾਂ ਕਿਹਾ ਕਿ ਦਲਿਤ ਭਾਈਚਾਰੇ ਲਈ ਇਹ ਇਤਿਹਾਸਕ ਪਲ ਹੈ।

Scroll to Top