July 5, 2024 12:12 am
Red cross

ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ 24 ਨਵੰਬਰ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਐੱਸ.ਏ.ਐੱਸ ਨਗਰ 22 ਨਵੰਬਰ 2023: ਡਿਪਟੀ ਕਮਿਸ਼ਨਰ, ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ਹੇਠ ਜ਼ਿਲ੍ਹਾ ਰੈੱਡ ਕਰਾਸ (Red Cross) ਸ਼ਾਖਾ ਵਲੋਂ ਵਿਸ਼ਵਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਮਿਤੀ 24 ਨਵੰਬਰ 2023 ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿੱਖੇ ਸਵੈ-ਇਛੱਕ ਖੂਨਦਾਨ ਕੈਂਪ ਅਯੋਜਿਤ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦੇ ਹੋਏ ਹਰਬੰਸ ਸਿੰਘ ਸਕੱਤਰ ਜ਼ਿਲ੍ਹਾ ਰੈੱਡ ਕਰਾਸ (Red Cross) ਸ਼ਾਖਾ ਵੱਲੋਂ ਅਪੀਲ ਕੀਤੀ ਗਈ ਕਿ ਖੂਨਦਾਨ ਕਰਨ ਸਬੰਧੀ ਵੱਧ ਚੱੜ੍ਹ ਕੇ ਇਸ ਕੈਂਪ ਵਿੱਚ ਸ਼ਮੂਲੀਅਤ ਕੀਤੀ ਜਾਵੇ। ਇਹ ਸੇਵਾ ਮਾਨਵਤਾ ਦੀ ਭਲਾਈ ਲਈ ਬਹੁਤ ਵੱਡਾ ਮਹਾਂਦਾਨ ਹੈ। ਖੂਨਦਾਨ ਮਹਾਂਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਕੀਮਤੀ ਜਾਨਾਂ ਬਚਾਈਆ ਜਾ ਸਕਦੀਆਂ ਹਨ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋਂ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋਂ ਹੀ ਉਸਦੀ ਇੱਛਾ ਅਨੁਸਾਰ ਲਿਆ ਜਾ ਸਕਦਾ ਹੈ।