ਜਲੰਧਰ ‘ਚ ਕਾਂਗਰਸ ਨੂੰ ਝਟਕਾ, ਸਾਬਕਾ ਕਾਂਗਰਸੀ ਕੌਂਸਲਰ ਸਮੇਤ ਕਈ ਆਗੂ ‘ਆਪ’ ‘ਚ ਹੋਏ ਸ਼ਾਮਲ

Congress

ਚੰਡੀਗੜ੍ਹ, 14 ਅਕਤੂਬਰ 2023: ਜਲੰਧਰ ਦੀ ਸਿਆਸਤ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ (Congress) ਕੌਂਸਲਰ ਅਤੇ ਆਗੂ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਸਾਬਕਾ ਕੌਂਸਲਰ ਸ਼ਮਸ਼ੇਰ ਖਹਿਰਾ, ਮੋਨੂੰ ਵੜਿੰਗ, ਬਾਲ ਕਿਸ਼ਨ ਬਾਲੀ, ਦੀਪਕ ਸ਼ਾਰਦਾ, ਦੇਸਰਾਜ ਜੱਸਲ, ਮਨਮੋਹਨ ਰਾਜੂ, ਓਮ ਪ੍ਰਕਾਸ਼ ‘ਆਪ’ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਦੇ ਸੀ.ਐਮ ਇਹ ਆਗੂ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ, ਇਨ੍ਹਾਂ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ।

ਦੱਸ ਦਈਏ ਕਿ ਸ਼ੁੱਕਰਵਾਰ ਨੂੰ 3 ਸਾਬਕਾ ਮੰਤਰੀਆਂ ਅਤੇ ਸਾਬਕਾ ਵਿਧਾਇਕਾਂ ਸਮੇਤ 9 ਆਗੂਆਂ ਨੇ ਕਾਂਗਰਸ ‘ਚ ਘਰ ਵਾਪਸੀ ਕੀਤੀ ਹੈ। ਸਾਬਕਾ ਮੰਤਰੀ ਰਾਜ ਕੁਮਾਰ ਵੇਰਕਾ, ਬਲਬੀਰ ਸਿੰਘ ਸਿੱਧੂ, ਗੁਰਪ੍ਰੀਤ ਕਾਂਗੜ ਮੁੜ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।