Congress

ਦਿੱਲੀ ‘ਚ ਕਾਂਗਰਸ ਨੂੰ ਝਟਕਾ, ਅਰਵਿੰਦ ਸਿੰਘ ਲਵਲੀ ਸਣੇ ਪੰਜ ਕਾਂਗਰਸੀ ਆਗੂ ਭਾਜਪਾ ‘ਚ ਹੋਏ ਸ਼ਾਮਲ

ਦਿੱਲੀ, 04 ਮਈ 2024: ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ (Congress) ਨੂੰ ਵੱਡਾ ਝਟਕਾ ਲੱਗਾ ਹੈ। ਪਾਰਟੀ ਦੇ ਸਾਬਕਾ ਪ੍ਰਧਾਨ ਅਰਵਿੰਦ ਸਿੰਘ ਲਵਲੀ ਸਮੇਤ ਪੰਜ ਕਾਂਗਰਸੀ ਆਗੂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਲਵਲੀ ਤੋਂ ਇਲਾਵਾ ਰਾਜਕੁਮਾਰ ਚੌਹਾਨ, ਨੀਰਜ ਬਸੋਆ, ਅਮਿਤ ਮਲਿਕ ਅਤੇ ਨਸੀਬ ਸਿੰਘ ਵੀ ਭਾਜਪਾ ‘ਚ ਸ਼ਾਮਲ ਹੋਏ।

ਇਨ੍ਹਾਂ ਸਾਰਿਆਂ ਨੂੰ ਅੱਜ ਭਾਜਪਾ ਹੈੱਡਕੁਆਰਟਰ ਵਿਖੇ ਦਿੱਲੀ ਪ੍ਰਦੇਸ਼ ਵਰਿੰਦਰ ਸਚਦੇਵਾ ਵੱਲੋਂ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਜਿਕਰਯੋਗ ਹੈ ਕਿ 28 ਅਪ੍ਰੈਲ ਨੂੰ ਹੀ ਲਵਲੀ ਨੇ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਲਵਲੀ ਨੇ ਮੀਡੀਆ ਨੂੰ ਸੰਬੋਧਿਤ ਕਰਦੇ ਹੋਏ ਕਿਹਾ ਕਿ ਅਸੀਂ ਦਿੱਲੀ ‘ਚ ਭਾਜਪਾ ਦੀ ਸਰਕਾਰ ਬਣਾਉਣ ਲਈ ਜੋ ਵੀ ਕਰ ਸਕਦੇ ਹਾਂ, ਉਹ ਕਰਾਂਗੇ।

Scroll to Top