July 7, 2024 4:12 pm
Karachi University

ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ ਨੇੜੇ ਹੋਇਆ ਧਮਾਕਾ, ਚਾਰ ਜਣਿਆਂ ਦੀ ਮੌਤ

ਚੰਡੀਗੜ੍ਹ 26 ਅਪ੍ਰੈਲ 2022: ਪਾਕਿਸਤਾਨ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਪਾਕਿਸਤਾਨ ਦੀ ਕਰਾਚੀ ਯੂਨੀਵਰਸਿਟੀ (Karachi University) ‘ਚ ਜ਼ਬਰਦਸਤ ਧਮਾਕਾ ਹੋਇਆ ਹੈ | ਸੂਤਰਾਂ ਮੁਤਾਬਕ ਕਰਾਚੀ ਯੂਨੀਵਰਸਿਟੀ ਦੇ ਕੈਂਪਸ ਦੇ ਅੰਦਰ ਹੋਏ ਧਮਾਕੇ ਵਿੱਚ ਚਾਰ ਜਣਿਆਂ ਦੀ ਮੌਤ ਹੋ ਗਈ।

ਇਸ ਧਮਾਕੇ ‘ਚ ਜਾਨ ਗਵਾਉਣ ਵਾਲਿਆਂ ਵਿੱਚ ਤਿੰਨ ਵਿਦੇਸ਼ੀ ਵੀ ਸ਼ਾਮਲ ਹਨ। ਧਮਾਕੇ ‘ਚ ਕਈ ਹੋਰ ਜ਼ਖਮੀ ਦੱਸੇ ਜਾ ਰਹੇ ਹਨ। ਇੱਕ ਵਿਦੇਸ਼ੀ, ਇੱਕ ਰੇਂਜਰ ਅਧਿਕਾਰੀ ਅਤੇ ਇੱਕ ਨਿੱਜੀ ਗਾਰਡ ਸਮੇਤ ਤਿੰਨ ਜ਼ਖ਼ਮੀਆਂ ਨੂੰ ਗੁਲਸ਼ਨ-ਏ-ਇਕਬਾਲ ਦੇ ਇੱਕ ਨਿੱਜੀ ਹਸਪਤਾਲ ਵਿੱਚ ਭੇਜ ਦਿੱਤਾ ਗਿਆ ਹੈ। ਇਸ ਦੌਰਾਨ ਦੱਸਿਆ ਗਿਆ ਕਿ ਮਰਨ ਵਾਲਿਆਂ ਵਿੱਚ ਦੋ ਔਰਤਾਂ ਅਤੇ ਇੱਕ ਪੁਰਸ਼ ਸਮੇਤ ਤਿੰਨ ਚੀਨੀ ਨਾਗਰਿਕ ਸ਼ਾਮਲ ਹਨ।

A bomb blast near Karachi University

ਜਾਣਕਾਰੀ ਮੁਤਾਬਕ ਮਸਕਾਨ ਚੌਰੰਗੀ ਨੇੜੇ ਇਕ ਵੈਨ ‘ਚ ਸਿਲੰਡਰ ਧਮਾਕਾ ਹੋਇਆ। ਇਸ ਦੇ ਪਿੱਛੇ ਦਾ ਕਾਰਨ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਘਟਨਾ ਦਾ ਨੋਟਿਸ ਲਿਆ ਅਤੇ ਅੱਤਵਾਦ ਵਿਰੋਧੀ ਵਿਭਾਗ ਅਤੇ ਐਸਐਸਪੀ ਪੂਰਬੀ ਨੂੰ ਤੁਰੰਤ ਮੌਕੇ ‘ਤੇ ਪਹੁੰਚਣ ਦੇ ਨਿਰਦੇਸ਼ ਦਿੱਤੇ। ਸ਼ਾਹ ਨੇ ਜ਼ਖਮੀਆਂ ਨੂੰ ਡਾਓ ਯੂਨੀਵਰਸਿਟੀ ਹਸਪਤਾਲ ਲਿਜਾਣ ਦੇ ਨਿਰਦੇਸ਼ ਜਾਰੀ ਕੀਤੇ ਅਤੇ ਕਰਾਚੀ ਦੇ ਕਮਿਸ਼ਨਰ ਨੂੰ ਰਿਪੋਰਟ ਸੌਂਪਣ ਲਈ ਵੀ ਕਿਹਾ।